13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

3 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੁੰਗੀ ਨੰਬਰ 7 ਫ਼ਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਿਰਜ਼ਾ ਉਰਫ਼ ਤੋਤਾ ਪੁੱਤਰ ਬੂਟਾ ਸਿੰਘ ਵਾਸੀ ਗਲੀ ਨੰਬਰ 10/2 ਪਰਸਰਾਮ ਨਗਰ ਬਠਿੰਡਾ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਵਕਤ ਵੀ ਸ਼ਮਸ਼ਾਨ ਘਾਟ ਰੋਡ 'ਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦੀ ਬਹਾਲ ਕਰਨ ਦੀ ਮੰਗ : ਪੀ.ਐਸ. ਸੰਧੂ <br/> ਅਗਲੀ ਖ਼ਬਰ ਸੁਖਪਾਲ ਸਿੰਘ ਨੰਨੂੰ ਵਲੋਂ ਲਖਬੀਰ ਸਿੰਘ ਉੱਪਲ ਵਕੀਲਾਂ ਵਾਲੀ ਸਰਕਲ ਪ੍ਰਧਾਨ ਨਿਯੁਕਤ
Ad Position 24