13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਮੇਂ ਦੀਆਂ ਸਰਕਾਰ ਦਾ ਮਹਿੰਗਾਈ 'ਤੇ ਕੋਈ ਕੰਟਰੋਲ ਨਹੀਂ- ਚਰਨਜੀਤ ਸਿੰਘ ਸਾਮਾ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੁੱਦਕੀ, 24 ਅਪ੍ਰੈਲ (ਅਗਰਵਾਲ)-ਦੇਸ਼ ਅੰਦਰ ਦਿਨੋਂ-ਦਿਨ ਮਹਿੰਗਾਈ ਵਧਦੀ ਜਾ ਰਹੀ ਹੈ, ਜਿਸ ਦਾ ਅਸਰ ਆਮ ਵਰਗ ਦੇ ਲੋਕਾਂ 'ਤੇ ਪੈ ਰਿਹਾ ਹੈ, ਇੱਕ ਪਾਸੇ ਤਾਂ ਦੇਸ਼ ਅੰਦਰ ਬੇਰੁਜ਼ਗਾਰੀ ਦਾ ਬੋਲਬਾਲਾ ਹੈ, ਉੱਪਰੋਂ ਵਧੀ ਮਹਿੰਗਾਈ ਨੇ ਮਜ਼ਦੂਰ ਵਰਗ ਦੇ ਚੁੱਲ੍ਹੇ ਠੰਢੇ ਕਰ ਕੇ ਰੱਖ ਦਿੱਤੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਸਰਬੱਤ ਦਾ ਭਲਾ ਧਾਰਮਿਕ ਅਤੇ ਚੈਰੀਟੇਬਲ ਸੁਸਾਇਟੀ ਚੰਦ ਦੇ ਪ੍ਰਧਾਨ ਚਰਨਜੀਤ ਸਿੰਘ ਸਾਮਾ ਨੇ ਕਿਹਾ ਕਿ ਰੋਜ਼ਾਨਾ ਖਾਣ-ਪੀਣ ਵਾਲੀਆਂ ਵਸਤਾਂ ਦੇ ਭਾਅ ਦੁੱਗਣੇ-ਤਿੱਗਣੇ ਹੋ ਰਹੇ ਹਨ ਪਰ ਮਜ਼ਦੂਰ ਦੀ ਦਿਹਾੜੀ 'ਚ ਕੋਈ ਵਾਧਾ ਨਹੀਂ ਹੋ ਰਿਹਾ | ਜਿਸ ਕਾਰਨ ਮਜ਼ਦੂਰ ਖੁਦਕੁਸ਼ੀਆਂ ਦੇ ਰਾਹ ਪੈ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਮਹਿੰਗਾਈ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਜਿਸ ਕਾਰਨ ਮਜ਼ਦੂਰ ਦੀ ਹਾਲਤ ਦਿਨ ਪ੍ਰਤੀ ਦਿਨ ਮਾੜੀ ਹੁੰਦੀ ਜਾ ਰਹੀ ਹੈ, ਸਮੇਂ ਦੀਆਂ ਸਰਕਾਰਾਂ ਦਾ ਮਹਿੰਗਾਈ 'ਤੇ ਕੋਈ ਕੰਟਰੋਲ ਨਹੀਂ ਹੈ ਜਿਸ ਦਾ ਮਜ਼ਦੂਰ ਵਰਗ 'ਤੇ ਬਹੁਤ ਵੱਡਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਮਜ਼ਦੂਰ ਵਰਗ ਲਈ ਭਲਾਈ ਸਕੀਮਾਂ ਤਾਂ ਚਲਾਈਆਂ ਜਾਂਦੀਆਂ ਹਨ ਪਰ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾਂਦਾ | ਸੂਬੇ ਅੰਦਰ ਮਜ਼ਦੂਰ ਦੀ ਹਾਲਤ ਬਹੁਤ ਜ਼ਿਆਦਾ ਤਰਸਯੋਗ ਬਣਦੀ ਜਾ ਰਹੀ ਹੈ | ਜਿਸ ਪ੍ਰਤੀ ਸੁਚੇਤ ਹੋਣਾ ਸਮੇਂ ਦੀ ਮੁੱਖ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਮਝੈਲ ਦੇ ਵਫ਼ਦ ਨੇ ਬਿਜਲੀ ਵਿਭਾਗ ਦੇ ਐਸ.ਈ. ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦੀ ਬਹਾਲ ਕਰਨ ਦੀ ਮੰਗ : ਪੀ.ਐਸ. ਸੰਧੂ <br/>
Ad Position 24