13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 27 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ 2026 ਨੂੰ ਪੰਜਾਬ ਵਿਚ ਅਲੱਗ-2 ਡੇਅਰੀ ਟਰੇਨਿੰਗ ਸੈਂਟਰਾਂ 'ਤੇ ਚਲਾਇਆ ਜਾ ਰਿਹਾ ਹੈ | ਜਿਸ ਦੀ ਕੌਂਸਲਿੰਗ 27 ਅਪ੍ਰੈਲ 2026 ਨੂੰ ਰੱਖੀ ਗਈ ਹੈ ਜਿਸ ਵਿਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਪਸ਼ੂ ਪ੍ਰਬੰਧਨ ਪ੍ਰੈਕਟੀਕਲ ਅਤੇ ਸੰਤੁਲਿਤ ਪਸ਼ੂ ਖ਼ੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟਰੇਨਿੰਗ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਵਿਭਾਗ ਦੇ ਰਣਦੀਪ ਕੁਮਾਰ ਹਾਂਡਾ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫ਼ਾਜ਼ਿਲਕਾ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਹਵਾਨ ਡੇਅਰੀ ਫਾਰਮਰ 27 ਅਪ੍ਰੈਲ ਨੂੰ ਮੈਟਿ੍ਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫ਼ੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟਰੇਨਿੰਗ ਸੈਂਟਰ, ਅਬੁੱਲ ਖੁਰਾਨਾ, ਤਹਿ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ | ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਫ਼ਾਜ਼ਿਲਕਾ ਜਾਂ ਇੰਟਾਗਰੇਟਿਡ ਫਾਰਮਰ ਟਰੇਨਿੰਗ ਸੈਂਟਰ, ਅਬੁੱਲ ਖੁਰਾਨਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 'ਤੇ ਲੱਗੀਆਂ ਡਿਊਟੀਆਂ ਕਾਰਨ ਸਕੂਲ ਹੋਏ ਅਧਿਆਪਕਾਂ ਤੋਂ ਸੱਖਣੇ ਅਗਲੀ ਖ਼ਬਰ ਜੀ.ਆਰ.ਪੀ. ਫਿਰੋਜ਼ਪੁਰ ਪੁਲਿਸ ਨੇ ਮੋਟਰਸਾਈਕਲ ਚੋਰ ਨੂੰ 2 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
Ad Position 24