ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਵਿਖੇ ਡੇਂਗੂ, ਮਲੇਰੀਆ ਅਤੇ ਹੀਟ ਵੇਵ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡੇਂਗੂ, ਮਲੇਰੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਹੀਟ ਵੇਵ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖਣ ਅਤੇ ਹਰ ਹਫ਼ਤੇ ਸਫ਼ਾਈ ਕਰਨਾ ਯਕੀਨੀ ਬਣਾਉਣ | ਬੁਖ਼ਾਰ ਆਉਣ ਦੀ ਸਥਿਤੀ ਵਿਚ ਤੁਰੰਤ ਸਰਕਾਰੀ ਹਸਪਤਾਲ ਵਿਚ ਮੁਫ਼ਤ ਟੈੱਸਟ ਅਤੇ ਇਲਾਜ ਕਰਵਾਉਣ ਲਈ ਵੀ ਕਿਹਾ ਗਿਆ ਅਤੇ ਗਰਮੀ ਦੇ ਦੌਰਾਨ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ, ਹਲਕੇ ਅਤੇ ਢਿੱਲੇ ਕੱਪੜੇ ਪਹਿਨਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਜੇਕਰ ਕਿਸੇ ਨੂੰ ਚੱਕਰ ਆਉਣ, ਬੁਖ਼ਾਰ ਜਾਂ ਹੋਰ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਇਸ ਮੀਟਿੰਗ ਮੌਕੇ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਡਾ.ਨੀਲੂ ਚੁੱਘ,ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਐੱਸ ਐਮ ਉ ਡਾਕਟਰ ਉਪਿੰਦਰ ਸਿੰਘ ਡਾਕਟਰ ਸੁਰੇਸ਼ ਕੰਬੋਜ ਡਾਕਟਰ ਪੰਕਜ ਚੌਹਾਨ ਨਗਰ ਕੌਂਸਲ ਤੋਂ ਇਉਂ ਰਜਨੀਸ਼ ਕੁਮਾਰ, ਇੰਸਪੈਕਟਰ ਨਰੇਸ਼ ਖੇੜਾ, ਮਾਸ ਮੀਡੀਆ ਬਰਾਂਚ ਤੋਂ ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਵਿਕੀ ਕੁਮਾਰ, ਰਵਿੰਦਰ ਕੁਮਾਰ ਅਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸੀ |