13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕੱਸੀ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਅਬੋਹਰ, 24 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ ਦੇ ਨੇੜਲੇ ਪਿੰਡ ਘੱਲੂ ਦੀ ਕੱਸੀ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਮਿ੍ਤਕ ਦੀ ਇਕ ਲੱਤ ਗ਼ਾਇਬ ਹੈ, ਜਿਸ ਬਾਰੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਨੂੰ ਆਵਾਰਾ ਕੁੱਤਿਆਂ ਨੇ ਨੋਚ ਲਿਆ ਹੈ | ਸ਼ਹਿਰ ਦੀ ਸਮਾਜ ਸੇਵੀ ਸੰਸਥਾ 'ਨਰ ਸੇਵਾ ਨਰਾਇਣ ਸੇਵਾ ਸਮਿਤੀ' ਨੇ ਪੁਲਿਸ ਦੀ ਮੌਜੂਦਗੀ ਵਿਚ ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ | ਸਮਿਤੀ ਦੇ ਸੇਵਾਦਾਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਘੱਲੂ ਕੱਸੀ ਵਿਚ ਇਕ ਵਿਅਕਤੀ ਦੀ ਲਾਸ਼ ਫਸੀ ਹੋਈ ਹੈ | ਉਹ ਆਪਣੇ ਸਾਥੀ ਸੋਨੰੂ ਗਰੋਵਰ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ | ਉਨ੍ਹਾਂ ਦੱਸਿਆ ਕਿ ਮਿ੍ਤਕ ਨੇ ਚਿੱਟੇ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਹੈ ਅਤੇ ਉਸ ਦੀ ਉਮਰ ਕਰੀਬ 40 ਸਾਲ ਜਾਪਦੀ ਹੈ | ਲਾਸ਼ ਕਰੀਬ 6-7 ਦਿਨ ਪੁਰਾਣੀ ਹੋਣ ਕਾਰਨ ਕਾਫ਼ੀ ਗਲ ਚੁੱਕੀ ਹੈ, ਜਿਸ ਕਾਰਨ ਪਛਾਣ ਕਰਨ ਵਿਚ ਦਿੱਕਤ ਆ ਰਹੀ ਹੈ | ਸੂਚਨਾ ਮਿਲਣ 'ਤੇ ਖੂਈ ਖੇੜਾ ਥਾਣੇ ਦੇ ਪੁਲਿਸ ਮੁਲਾਜ਼ਮ ਹੀਰਾ ਲਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਪੁਲਿਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ | ਪੁਲਿਸ ਵਲੋਂ ਹੁਣ ਮਿ੍ਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 3 ਰੋਜ਼ਾ ਟਰੇਨਿੰਗ ਮੁਕੰਮਲ ਅਗਲੀ ਖ਼ਬਰ ਸਿਵਲ ਪਸ਼ੂ ਹਸਪਤਾਲ ਅਬੋਹਰ ਵਿਖੇ ਅੱਜ ਮਨਾਇਆ ਜਾਵੇਗਾ ਵਿਸ਼ਵ ਪਸ਼ੂ ਚਿਕਿਤਸਾ ਦਿਵਸ
Ad Position 24