13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਅਬੋਹਰ, 24 ਅਪ੍ਰੈਲ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੋਹਨ ਲਾਲ ਜੋ ਕਿ ਪੁਲਿਸ ਪਾਰਟੀ ਸਮੇਤ ਸਥਾਨਕ ਕਿੰਨੂ ਮੰਡੀ ਤੋਂ ਅਜੀਤ ਨਗਰ ਵੱਲ ਗਸ਼ਤ 'ਤੇ ਜਾ ਰਹੇ ਹਨ | ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆ ਰਿਹਾ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਉਕਤ ਨੌਜਵਾਨ ਦੀ ਪਹਿਚਾਣ ਅਜੈ ਕੁਮਾਰ ਉਰਫ਼ ਅਜੂ ਪੁੱਤਰ ਕਰਨ ਸਿੰਘ ਵਾਸੀ ਸਥਾਨਕ ਇੰਦਰਾ ਨਗਰੀ ਵਜੋਂ ਹੋਈ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਉਕਤ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਚ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੇ ਕੀਤੀ ਪਿੰਡ ਹਿੰਮਤਪੁਰਾ 'ਚ ਲਾਇਬ੍ਰੇਰੀ ਬਣਾਉਣ ਦੀ ਮੰਗ
Ad Position 24