13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਟਰੀਟ ਲਾਈਟਾਂ ਦੀ ਸਮੱਸਿਆ ਨੂੰ ਲੈ ਕੇ ਪੂਜਾ ਲੂਥਰਾ ਨੇ ਕਾਰਜ ਸਾਧਕ ਅਫ਼ਸਰ ਨਾਲ ਕੀਤੀ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਚਾਣਕਿਆ ਸਕੂਲ ਦੇ ਸਾਹਮਣੇ ਵਾਲੀ ਗਲੀ ਵਿਚ ਸਟਰੀਟ ਲਾਈਟਾਂ ਦੀ ਘਾਟ ਕਾਰਨ ਇਲਾਕਾ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਸਮਾਜ ਸੇਵਿਕਾ ਪੂਜਾ ਲੂਥਰਾ ਸਚਦੇਵਾ ਨੇ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਹੈ | ਉਨ੍ਹਾਂ ਇਸ ਗੰਭੀਰ ਮਸਲੇ ਦੇ ਹੱਲ ਲਈ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨਾਲ ਮੁਲਾਕਾਤ ਕੀਤੀ ਅਤੇ ਇੱਕ ਮੰਗ ਪੱਤਰ ਸੌਂਪਿਆ | ਪੂਜਾ ਲੂਥਰਾ ਨੇ ਦੱਸਿਆ ਕਿ ਇਸ ਗਲੀ ਵਿਚ ਲੰਬੇ ਸਮੇਂ ਤੋਂ ਸਟਰੀਟ ਲਾਈਟਾਂ ਨਾ ਹੋਣ ਕਾਰਨ ਰਾਤ ਦੇ ਸਮੇਂ ਗੂੜ੍ਹਾ ਹਨੇਰਾ ਪਸਰ ਜਾਂਦਾ ਹੈ | ਇਸ ਕਾਰਨ ਅÏਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਲੰਘਣ ਵੇਲੇ ਭਾਰੀ ਦਿੱਕਤ ਆਉਂਦੀ ਹੈ ਅਤੇ ਕਿਸੇ ਅਣਸੁਖਾਵੀਂ ਘਟਨਾ ਜਾਂ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ | ਕਾਰਜ ਸਾਧਕ ਅਫ਼ਸਰ ਨੇ ਇਸ ਮਾਮਲੇ ਨੂੰ ਧਿਆਨ ਨਾਲ ਸੁਣਿਆ ਅਤੇ ਪੂਜਾ ਲੂਥਰਾ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਬਣਦੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਭਰੋਸਾ ਦਿੱਤਾ ਕਿ ਪਹਿਲ ਦੇ ਆਧਾਰ 'ਤੇ ਇਸ ਗਲੀ ਵਿਚ ਸਟਰੀਟ ਲਾਈਟਾਂ ਲਗਵਾ ਕੇ ਲੋਕਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ 'ਚ ਨੌਵੀਂ ਜਮਾਤ ਦੇ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਅÏਰਤ ਕਾਬੂ
Ad Position 24