09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੰਤ ਕਬੀਰ ਕਾਲਜ ਜ਼ੀਰਾ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 26-04-2026
ਜ਼ੀਰਾ, 25 ਅਪ੍ਰੈਲ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਲੋਂ ਅੰਤਿਮ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਇਕ ਸ਼ਾਨਦਾਰ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ 'ਤੇ ਕਾਲਜ ਦੇ ਨਵੇਂ ਵਿਦਿਆਰਥੀਆਂ ਵੱਲੋਂ ਪੁਰਾਣੇ ਵਿਦਿਆਰਥੀਆਂ ਨੂੰ ਭਾਵੁਕ ਵਿਦਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਭਵਿੱਖ ਲਈ ਚੰਗੀਆਂ ਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ | ਸਮਾਰੋਹ ਦੀ ਸ਼ੁਰੂਆਤ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਨਾਲ ਹੋਈ ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਕਲਾ-ਕੌਸ਼ਲਾਂ ਦਾ ਪ੍ਰਦਰਸ਼ਨ ਕੀਤਾ | ਲੜਕੀਆਂ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਗਿੱਧਾ ਪੇਸ਼ ਕੀਤਾ ਗਿਆ, ਜਦਕਿ ਲੜਕਿਆਂ ਨੇ ਜੋਸ਼ ਭਰਪੂਰ ਭੰਗੜਾ ਪਾ ਕੇ ਸਮਾਗਮ ਨੂੰ ਰੌਣਕਮਈ ਬਣਾ ਦਿੱਤਾ | ਇਸ ਤੋਂ ਇਲਾਵਾ ਹੋਰ ਕਈ ਮਨੋਰੰਜਕ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ | ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ 'ਤੇ Tਮਿਸ ਫੇਅਰਵੈਲUਅਤੇ Tਮਿਸਟਰ ਫੇਅਰਵੈਲUਦੀ ਚੋਣ ਵੀ ਕੀਤੀ ਗਈ | ਜਿਨਾਂ ਵਿਚ ਹਰਦੀਪ ਸਿੰਘ ਮਿਸਟਰ ਫੇਅਰਵੈੱਲ ਅਤੇ ਸਿਮਰਨਜੀਤ ਕੌਰ ਮਿਸ ਫੇਅਰਵੈੱਲ ਚੁਣੇ ਗਏ | ਜਿਸ ਨਾਲ ਸਮਾਰੋਹ ਵਿਚ ਹੋਰ ਵੀ ਰੰਗ ਭਰ ਗਏ | ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਕਾਲਜ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ, ਮਿਹਨਤ ਕਰਨ ਅਤੇ ਆਪਣੇ ਮਿਥੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਪਿ੍ੰਸੀਪਲ ਡਾ. ਵੀਰਪਾਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਦਿਆਰਥੀ ਕਾਲਜ ਦਾ ਮਾਣ ਹਨ ਅਤੇ ਉਹ ਜਿੱਥੇ ਵੀ ਜਾਣਗੇ, ਸੰਸਥਾ ਦਾ ਨਾਮ ਰੌਸ਼ਨ ਕਰਨਗੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਮਿਹਨਤ ਨਾਲ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਦੀ ਸਲਾਹ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨਾਂ ਤੇ ਕੁਝ ਆੜ੍ਹਤੀਆਂ ਨੇ ਪਿੰਡਾਂ ਦੇ ਖ਼ਰੀਦ ਕੇਂਦਰਾਂ ਤੋਂ ਬੋਗਸ ਕਣਕ ਦੀ ਖ਼ਰੀਦ ਦਾ ਕੀਤਾ ਪਰਦਾਫਾਸ਼ ਅਗਲੀ ਖ਼ਬਰ ਮਾਰਕੀਟ ਕਮੇਟੀ ਮੱਲਾਂਵਾਲਾ ਦੇ ਚੇਅਰਮੈਨ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ
Ad Position 24