09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਸ਼ਵ ਮਲੇਰੀਆ ਦਿਵਸ 'ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 26-04-2026
ਫ਼ਿਰੋਜ਼ਪੁਰ, 25 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਅਤੇ ਡਾਕਟਰ ਸ਼ਮਿੰਦਰਪਾਲ ਕੌਰ ਜ਼ਿਲ੍ਹਾ ਐਪੀਡੀਮਾਲੋਜਿਸਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਜਿੰਦਰ ਸਿੰਘ ਸਹਾਇਕ ਮਲੇਰੀਆ ਅਫ਼ਸਰ ਦੀ ਅਗਵਾਈ ਵਿਚ ਵਿਸ਼ਵ ਮਲੇਰੀਆ ਦਿਵਸ ਗੋਬਿੰਦ ਕਾਨਵੈਂਟ ਪਬਲਿਕ ਸਕੂਲ ਵਿਖੇ ਮਨਾਇਆ ਗਿਆ | ਜਿਸ ਦੌਰਾਨ ਸ਼ੇਰ ਸਿੰਘ ਸੁਪਰਵਾਈਜ਼ਰ ਨੇ ਬੱਚਿਆਂ ਤੇ ਸਕੂਲ ਸਟਾਫ਼ ਨੂੰ ਮਲੇਰੀਆ ਬੁਖ਼ਾਰ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਬੁਖ਼ਾਰ ਜਾਨਲੇਵਾ ਬਿਮਾਰੀ ਹੈ, ਜੋ ਕਿ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਹ ਮੱਛਰ ਸਾਫ਼ ਤੇ ਖੜ੍ਹੇ ਪਾਣੀ ਤੇ ਪੈਦਾ ਹੁੰਦਾ ਹੈ, ਜੋ ਦਿਨ ਤੇ ਰਾਤ ਦੋਨੋਂ ਸਮੇਂ ਕੱਟਦਾ ਹੈ | ਨਰਿੰਦਰ ਸ਼ਰਮਾ ਨੇ ਮਲੇਰੀਆ ਬੁਖ਼ਾਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਠੰਢ ਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ ਤੇਜ਼ ਸਿਰ ਦਰਦ ਤੇ ਉਲਟੀਆਂ ਆਉਣਾ, ਬੁਖ਼ਾਰ ਉੱਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਤੇ ਪਸੀਨਾ ਆਦਿ ਹੁੰਦੇ ਹਨ | ਸਿਹਤ ਕਰਮਚਾਰੀ ਗੁਰਦੇਵ ਸਿੰਘ ਨੇ ਮਲੇਰੀਆ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਘਰਾਂ ਦੇ ਆਲ਼ੇ ਦੁਆਲੇ ਟੋਇਆ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ ਤੇ ਟੋਇਆ ਨੂੰ ਮਿੱਟੀ ਨਾਲ ਭਰ ਦਿਓ, ਛੱਪੜ 'ਚ ਖੜੇ ਪਾਣੀ ਵਿਚ ਹਫ਼ਤੇ 'ਚ ਇਕ ਵਾਰ ਕਾਲਾ ਤੇਲ ਪਾਓ, ਕੱਪੜੇ ਅਜਿਹੇ ਪਾਓ ਕਿ ਜਿਸ ਨਾਲ ਪੂਰਾ ਸਰੀਰ ਕਵਰ ਹੋਵੇ, ਰਾਤ ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾ ਤੇਲ ਦੀ ਵਰਤੋਂ ਕਰੋ | ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਮਲੇਰੀਆ ਬੁਖ਼ਾਰ ਦੇ ਲੱਛਣ ਹੋਣ ਤਾਂ ਤੁਰੰਤ ਸਿਵਲ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਓ, ਮਲੇਰੀਆ ਬੁਖ਼ਾਰ ਦੇ ਟੈੱਸਟ ਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਦਵਿੰਦਰ ਕੁਮਾਰ, ਸਕੂਲ ਇੰਚਾਰਜ ਤੇ ਸਟਾਫ਼ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਲਸੀਆਂ ਕਲਾਂ ਦੇ ਨੌਜਵਾਨ ਦੀ ਕੈਨੇਡਾ ਵਿਚ ਗੋਲੀ ਲੱਗਣ ਨਾਲ ਮੌਤ ਅਗਲੀ ਖ਼ਬਰ ਕਣਕ ਦੀ ਚੁਕਾਈ ਨਾ ਹੋਣ ਕਾਰਨ ਅਨਾਜ ਮੰਡੀ ਲੱਖੋ ਕੇ ਬਹਿਰਾਮ ਦੇ ਸਾਹਮਣੇ ਫਿਰੋਜਪੁਰ-ਫਾਜਿਲਕਾ ਮਾਰਗ ਕੀਤਾ ਜਾਮ
Ad Position 24