ਜ਼ੀਰਾ, 25 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਮਲਸੀਆਂ ਕਲਾਂ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਗੋਲੀ ਲੱਗਣ ਨਾਲ ਮੌਤ ਹੋਣ ਦਾ ਦਰਦਨਾਕ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਿਟਾਇਰਡ ਏ.ਐਸ.ਆਈ ਬੋਹੜ ਸਿੰਘ ਸੰਧੂ ਦਾ ਬੇਟਾ ਗੁਰਪ੍ਰੀਤ ਸਿੰਘ ਸੰਧੂ ਜੋ ਪਿਛਲੇ 9 ਸਾਲ ਤੋਂ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿਚ ਰਹਿ ਰਿਹਾ ਸੀ ਕਿ ਪਿਛਲੇ ਦਿਨੀ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਮਾਰ ਦਿੱਤੀ ਗਈ | ਵਰਨਣਯੋਗ ਹੈ ਕਿ ਮਿ੍ਤਕ ਗੁਰਪ੍ਰੀਤ ਸਿੰਘ ਨੂੰ ਥੋੜ੍ਹਾ ਚਿਰ ਪਹਿਲਾਂ ਹੀ ਪੀ.ਆਰ ਦੇ ਕਾਗ਼ਜ਼ਾਤ ਮਿਲੇ ਸਨ ਅਤੇ ਉਸ ਨੇ ਪਹਿਲੀ ਵਾਰ ਘਰ ਆਉਣਾ ਸੀ | ਪਰਿਵਾਰਿਕ ਮੈਂਬਰ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ ਕਿ ਪਰਿਵਾਰ ਨਾਲ ਦਰਦਨਾਕ ਭਾਣਾ ਵਾਪਰ ਗਿਆ | ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ | ਇਸ ਮੌਕੇ ਪਰਿਵਾਰ ਨਾਲ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਇੰਚਾਰਜ ਭਾਰਤੀ ਜਨਤਾ ਪਾਰਟੀ, ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਕਾਂਗਰਸੀ ਯੂਥ ਆਗੂ ਮਹਿਕਦੀਪ ਸਿੰਘ ਜ਼ੀਰਾ ਅਤੇ ਪਿੰਡ ਦੇ ਨੌਜਵਾਨ ਹਰਪ੍ਰੀਤ ਸਿੰਘ ਸੰਧੂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ |