ਜਲਾਲਾਬਾਦ, 25 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਸਬੰਧੀ ਕਾਠਗੜ੍ਹ ਸੇਮ-ਨਾਲ਼ੇ ਦੇ ਪੁਲ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੇ ਪੁਲਿਸ ਦੀ ਗੱਡੀ ਦੇਖ ਕੇ ਆਪਣੇ ਹੱਥ ਵਿਚ ਫੜਿਆ ਕਾਲੇ ਰੰਗ ਦਾ ਲਿਫ਼ਾਫ਼ਾ ਸੁੱਟ ਦਿੱਤਾ ਅਤੇ ਤੇਜ਼ ਕਦਮੀਂ ਚੱਲਣ ਲੱਗਾ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਕੁਲਦੀਪ ਸਿੰਘ ਪੁੱਤਰ ਸ਼ੰਭਾ ਸਿੰਘ ਵਾਸੀ ਕਾਠਗੜ੍ਹ ਨੂੰ ਕਾਬੂ ਕੀਤਾ ਅਤੇ ਸੁੱਟੇ ਹੋਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 430 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |