09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕੱਲ੍ਹ ਕੀਤਾ ਜਾਵੇਗਾ ਸੁੰਦਰ ਭਜਨਾਂ ਦਾ ਗੁਣਗਾਨ-ਪ੍ਰਧਾਨ ਰਾਮ ਨਰੂਲਾ

Ad Position 21
No active advertisement
ਅਜੀਤ ਡੈਸਕ 26-04-2026
ਗੁਰੂਹਰਸਹਾਏ, 25 ਅਪ੍ਰੈਲ (ਕਪਿਲ ਕੰਧਾਰੀ)-ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਖਾਟੂ ਸ਼ਿਆਮ ਦੀ ਕਿਰਪਾ ਨਾਲ ਗਿਆਰਸ ਦਾ ਕੀਰਤਨ ਬੜੀ ਸ਼ਰਧਾ ਅਤੇ ਭਾਵਨਾ ਨਾਲ ਮੰਦਿਰ ਦੇ ਪ੍ਰਧਾਨ ਰਾਮ ਨਰੂਲਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਖਾਟੂ ਸ਼ਿਆਮ ਮੰਦਰ ਸੋਸਾਇਟੀ ਦੇ ਪ੍ਰਧਾਨ ਰਾਮ ਨਰੂਲਾ, ਵਾਈਸ ਪ੍ਰਧਾਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਕੁਲਦੀਪ ਸ਼ਰਮਾ, ਖ਼ਜ਼ਾਨਚੀ ਸੰਦੀਪ ਕੁਮਾਰ, ਸਨੀ ਚੁੱਘ, ਵਰੁਨ ਗਾਵੜੀ, ਅਜੇ ਵੋਹਰਾ, ਤੁਸ਼ਾਰ ਵੋਹਰਾ ਨੇ ਦੱਸਿਆ ਕਿ 27 ਅਪ੍ਰੈਲ ਦਿਨ ਸੋਮਵਾਰ ਰਾਤ 8 ਵਜੇ ਆਦਰਸ਼ ਨਗਰ ਵਿਖੇ ਸਥਿਤ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਨੇੜੇ ਸ੍ਰੀ ਖਾਟੂ ਸ਼ਿਆਮ ਮੰਦਰ ਵਿੱਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਗਿਆਰਸ ਦਾ ਕੀਰਤਨ ਕਰਵਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਬਾਬਾ ਸ੍ਰੀ ਖਾਟੂ ਸ਼ਿਆਮ ਦੇ ਸੁੰਦਰ ਭਜਨਾਂ ਦਾ ਗੁਣਗਾਨ ਕਰਨ ਲਈ ਭਜਨ ਗਾਇਕ ਵੀ ਪਹੁੰਚਣਗੇ | ਇਸ ਦੌਰਾਨ ਆਈ ਹੋਈ ਸੰਗਤ ਲਈ ਅਟੁੱਟ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ | ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਕੀਰਤਨ ਵਿੱਚ ਸ਼ਾਮਲ ਹੋ ਕੇ ਦੇ ਦਰਬਾਰ ਵਿੱਚ ਮੱਥਾ ਟੇਕਣ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24