09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 26-04-2026
ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਬਾਧਾ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਵਿੰਦਰ ਸਿੰਘ ਉਰਫ਼ ਛਿੰਦੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਨਵਾਂ ਸਲੇਮਸ਼ਾਹ, ਜੋ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਅੱਜ ਵੀ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਜਲਾਲਾਬਾਦ ਸਾਈਡ ਜਾ ਰਿਹਾ ਹੈ | ਪੁਲਿਸ ਨੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਇਕ ਬਿਨਾਂ ਨੰਬਰੀ ਐੱਚ.ਐੱਫ.ਡੀਲਕਸ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਕਾਲੀ ਦਲ ਫ਼ਿਰੋਜ਼ਪੁਰ ਐੱਸ.ਸੀ ਵਿੰਗ ਦੀਆ ਨਿਯੁਕਤੀਆਂ ਜਲਦ-ਪ੍ਰਧਾਨ ਜਸਪਾਲ ਅਗਲੀ ਖ਼ਬਰ ਕੱਲ੍ਹ ਕੀਤਾ ਜਾਵੇਗਾ ਸੁੰਦਰ ਭਜਨਾਂ ਦਾ ਗੁਣਗਾਨ-ਪ੍ਰਧਾਨ ਰਾਮ ਨਰੂਲਾ
Ad Position 24