ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਸ਼ੋ੍ਰਮਣੀ ਅਕਾਲੀ ਦਲ (ਬ) ਐਮ.ਸੀ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਨਿਯੁਕਤੀਆਂ ਜਲਦ ਹੀ ਕੀਤੀਆਂ ਜਾ ਰਹਿਆਂ ਹਨ | ਇੱਥੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜਸਪਾਲ ਸਿੰਘ ਲੱਖੋਂ ਕਿ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਜ਼ਿਲੇ੍ਹ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਅਗਲੇ ਇਕ ਹਫ਼ਤੇ ਤੱਕ ਨਵੇਂ ਅਹੁਦੇ ਦਾਰਾਂ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਬਿਹਤਰੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹਿਮ ਸਥਾਨ ਦੇ ਕੇ ਨਿਵਾਜਿਆ ਜਾਵੇਗਾ | ਇਸ ਦੌਰਾਨ ਪ੍ਰਧਾਨ ਜਸਪਾਲ ਸਿੰਘ ਲੱਖੋਂ ਕਿ ਨੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਫ਼ਿਰੋਜ਼ਪੁਰ ਅਤੇ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਜੋਗਿੰਦਰ ਸਿੰਘ ਜਿੰਦੂ, ਹਲਕਾ ਇੰਚਾਰਜ ਗੁਰੂਹਰਸਹਾਏ ਵਰਦੇਵ ਸਿੰਘ ਮਾਨ, ਹਲਕਾ ਇੰਚਾਰਜ ਸ਼ਹਿਰੀ ਸੁਖਪਾਲ ਸਿੰਘ ਨੰਨੂੰ ਅਤੇ ਹਲਕਾ ਇੰਚਾਰਜ ਜ਼ੀਰਾ ਹਰਪ੍ਰੀਤ ਸਿੰਘ ਹੀਰੋ ਦੀ ਰਹਿਨੁਮਾਈ ਨਾਲ ਮਿਸ਼ਨ-2027 ਲਈ ਇਕਸਾਰਤਾ ਨਾਲ ਕੰਮ ਕੀਤਾ ਜਾਵੇਗਾ ਅਤੇ 2027 ਵਿਚ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਆਪਣੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਅਗਵਾਈ ਵਾਲੀ ਸਰਕਾਰ ਦਿੱਤੀ ਜਾਵੇਗੀ | ਜੋ ਲੋਕ ਹਿਤਾਂ ਲਈ ਕੰਮ ਕਰੇਗੀ |