ਤਲਵੰਡੀ ਭਾਈ, 25 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਦੀ ਕਵਾਇਤ ਤਹਿਤ ਡਾ: ਰਾਜਿੰਦਰ ਸਿੰਘ ਢਿੱਲੋਂ ਤਲਵੰਡੀ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ (ਪਛੜੀਆਂ ਸ਼੍ਰੇਣੀਆਂ ਵਿੰਗ) ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦਾ ਪ੍ਰਮਾਣ ਪੱਤਰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇ: ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ ਪੰਜਾਬ ਵਲੋਂ ਡਾ: ਰਾਜਿੰਦਰ ਸਿੰਘ ਢਿੱਲੋਂ ਨੂੰ ਸੌਂਪਿਆ ਗਿਆ | ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਥੇ: ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕਰਦੇ ਹੋਏ ਡਾ: ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਾਰਜ ਕੀਤੇ ਹਨ, ਜਿਸ ਕਾਰਨ ਇਸ ਵਰਗ ਅੰਦਰ ਵੀ ਅਕਾਲੀ ਦਲ ਪ੍ਰਤੀ ਅਥਾਹ ਲਗਾਅ ਹੈ | ਉਨ੍ਹਾਂ ਕਿਹਾ ਜਲਦੀ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨਾਲ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਅਤੇ ਆਗਾਮੀ ਚੋਣਾਂ ਦੌਰਾਨ ਅਕਾਲੀ ਦਲ ਸਰਕਾਰ ਦੀ ਸਥਾਪਨਾ ਵਾਸਤੇ ਸਮੁੱਚੇ ਭਾਈਚਾਰੇ ਨੂੰ ਜਾਗਰੂਕ ਕੀਤਾ ਜਾਵੇਗਾ |