10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦਾ ਢਾਂਚਾ ਮੁੜ ਬਹਾਲ

Ad Position 21
No active advertisement
ਅਜੀਤ ਡੈਸਕ 26-04-2026
ਫ਼ਿਰੋਜ਼ਪੁਰ, 25 ਅਪ੍ਰੈਲ (ਗੁਰਿੰਦਰ ਸਿੰਘ)- ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ (ਰਜਿ. 140) ਪੰਜਾਬ ਦੀ ਇਕ ਮਹੱਤਵਪੂਰਨ ਮੀਟਿੰਗ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਧਵਨ ਕਾਲੋਨੀ, ਫ਼ਿਰੋਜ਼ਪੁਰ ਸ਼ਹਿਰ ਵਿਚ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਦੀ ਅਗਵਾਈ ਹੇਠ ਆਯੋਜਿਤ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਨਵੰਬਰ ਮਹੀਨੇ ਵਿਚ ਸੋਸਾਇਟੀ ਦਾ ਢਾਂਚਾ ਭੰਗ ਕਰ ਦਿੱਤਾ ਗਿਆ ਸੀ | ਜਿਸ ਨੰੂ ਧਿਆਨ ਵਿਚ ਰੱਖਦੇ ਹੋਏ ਅੱਜ ਮੁੜ ਬਹਾਲ ਕੀਤਾ ਗਿਆ ਹੈ | ਮੀਟਿੰਗ ਵਿਚ ਪਹੁੰਚੇ ਰਾਮਗੜ੍ਹੀਆ ਭਾਈਚਾਰੇ ਦੇ ਮੈਂਬਰਾਂ ਨੇ ਆਪਣੇ-ਆਪਣੇ ਵਿਚਾਰ ਵੀ ਪ੍ਰਗਟ ਕੀਤੇ | ਚੇਅਰਮੈਨ ਪੰਜਾਬ ਭਗਵਾਨ ਸਿੰਘ ਦੜਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ 5 ਮਈ (ਮੰਗਲਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਮੌਕੇ ਪਰਮਜੀਤ ਸਿੰਘ ਕਲਸੀ ਵਲੋਂ ਸਮਾਗਮ ਦਾ ਕਾਰਡ ਜਾਰੀ ਕੀਤਾ ਗਿਆ ਅਤੇ ਸਾਰੇ ਭਾਈਚਾਰੇ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ | ਵਾਈਸ ਪ੍ਰਧਾਨ ਪੰਜਾਬ ਨਿਰਵੈਰ ਸਿੰਘ ਸਿੰਧੀ ਨੇ ਮੀਟਿੰਗ ਵਿਚ ਸ਼ਮੂਲੀਅਤ ਕਰਨ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਸੋਸਾਇਟੀ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ ਗਿਆ | ਜਿਸ ਵਿਚ ਹਰਨੇਕ ਸਿੰਘ ਮਠਾੜੂ ਨੂੰ ਸਰਪ੍ਰਸਤ, ਮੇਹਰ ਸਿੰਘ ਕਲਸੀ ਅਤੇ ਕਸ਼ਮੀਰ ਸਿੰਘ ਭੁੱਲਰ ਨੂੰ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ ਕਲਸੀ, ਬੂਟਾ ਸਿੰਘ ਹਰਿਆਣਾ, ਸਤਨਾਮ ਸਿੰਘ ਹਰਿਆਣਾ, ਅੰਗਰੇਜ਼ ਸਿੰਘ ਕਲਸੀ, ਪ੍ਰਦੀਪ ਸਿੰਘ ਭੁੱਲਰ, ਰਜਿੰਦਰ ਸਿੰਘ ਸੱਗੂ, ਇੰਦਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਸੰਧੂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਸੁਖਮਿੰਦਰ ਸਿੰਘ ਜੱਬਲ ਨੂੰ ਸਕੱਤਰ ਜਨਰਲ, ਪਿੱਪਲ ਸਿੰਘ ਨਾਗੀ ਨੂੰ ਸਟੇਜ ਸਕੱਤਰ, ਸੁਰਜੀਤ ਸਿੰਘ ਦੜਿਆਲਾ ਨੂੰ ਜਥੇਬੰਧਕ ਸਕੱਤਰ, ਤਜਿੰਦਰ ਸਿੰਘ ਪਨੇਸਰ ਨੂੰ ਵਾਈਸ ਪ੍ਰਧਾਨ, ਦਲਬੀਰ ਸਿੰਘ ਦੜਿਆਲਾ ਨੂੰ ਸਕੱਤਰ ਅਤੇ ਜਸਬੀਰ ਸਿੰਘ ਕਲਸੀ ਨੂੰ ਜਨਰਲ ਸਕੱਤਰ ਬਣਾਇਆ ਗਿਆ | ਜ਼ਿਲ੍ਹਾ ਪੱਧਰ 'ਤੇ ਵੀ ਕਈ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ, ਜਿਨ੍ਹਾਂ ਵਿਚ ਅੰਗਰੇਜ਼ ਸਿੰਘ ਕਲਸੀ ਨੂੰ ਜ਼ਿਲ੍ਹਾ ਪ੍ਰਧਾਨ, ਪ੍ਰੀਤਮ ਸਿੰਘ ਭੁੱਲਰ, ਬਲਵਿੰਦਰ ਸਿੰਘ ਕਲਸੀ, ਸੁਰਿੰਦਰ ਸਿੰਘ ਲੋਟੇ, ਰਾਜਬੀਰ ਸਿੰਘ ਗਾਬੜੀਆ ਅਤੇ ਮੁਖ਼ਤਿਆਰ ਸਿੰਘ ਹਰਿਆਣ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ | ਮੀਟਿੰਗ ਦੇ ਅੰਤ ਵਿਚ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਨੇ ਕਿਹਾ ਕਿ ਸੁਸਾਇਟੀ ਦੇ ਹਰ ਮੈਂਬਰ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਭਾਈਚਾਰੇ ਦੀ ਭਲਾਈ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਠੁੱਸ ਅਗਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਦੀ ਮੀਟਿੰਗ 'ਚ ਅਹਿਮ ਵਿਚਾਰਾਂ
Ad Position 24