ਜਲਾਲਾਬਾਦ, 26 ਅਪ੍ਰੈਲ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਅਮਨਦੀਪ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਸਮੇਸ਼ ਨਗਰੀ ਜਲਾਲਾਬਾਦ ਤੋਂ ਪਿੰਡ ਛੋਟਾ ਟਿਵਾਣਾ ਨੂੰ ਜਾ ਰਹੀ ਸੀ ਤਾਂ ਪਿ੍ੰਸ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਦਸਮੇਸ਼ ਨਗਰੀ ਜਲਾਲਾਬਾਦ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ | ਜਿਸ ਦੀ ਤਲਾਸ਼ੀ ਲੈਣ 'ਤੇ 3.30 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |