22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਾਜਾਇਜ਼ ਉਸਾਰੀ 'ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ

Ad Position 21
No active advertisement
ਅਜੀਤ ਡੈਸਕ 27-04-2026
ਮੁੱਦਕੀ, 26 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਸਬਾ ਮੁੱਦਕੀ ਵਿਚ ਇਕ ਵਿਅਕਤੀ ਵਲੋਂ ਨਗਰ ਪੰਚਾਇਤ ਦੀ ਜਗ੍ਹਾ 'ਤੇ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ | ਇਸ ਮੌਕੇ ਐੱਸ.ਪੀ.ਡੀ. ਮਨਜੀਤ ਸਿੰਘ, ਡੀ.ਐੱਸ.ਪੀ. ਕਰਨ ਸ਼ਰਮਾ, ਡਿਊਟੀ ਮੈਜਿਸਟਰੇਟ ਵਿਨੋਦ ਕੁਮਾਰ ਨਾਇਬ ਤਹਿਸੀਲਦਾਰ ਤਲਵੰਡੀ ਭਾਈ, ਨਗਰ ਪੰਚਾਇਤ ਮੁੱਦਕੀ ਦੇ ਕਾਰਜ ਸਾਧਕ ਅਫ਼ਸਰ ਜਗਦੀਸ਼ ਰਾਏ ਗਰਗ ਅਤੇ ਨਗਰ ਪੰਚਾਇਤ ਮੁੱਦਕੀ ਦਾ ਸਮੂਹ ਸਟਾਫ਼ ਹਾਜ਼ਰ ਸੀ | ਐੱਸ.ਪੀ.ਡੀ. ਮਨਜੀਤ ਸਿੰਘ ਨੇ ਦੱਸਿਆ ਕਿ ਮੁੱਦਕੀ ਦੇ ਵਾਰਡ ਨੰਬਰ 5 ਦੇ ਵਾਸੀ ਪੇ੍ਰਮ ਉਰਫ਼ ਬੱਗੀ ਨੇ ਨਗਰ ਪੰਚਾਇਤ ਮੁੱਦਕੀ ਦੀ ਕਰੀਬ 4 ਮਰਲੇ ਜਗ੍ਹਾ ਉੱਪਰ ਨਾਜਾਇਜ਼ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਸੀ | ਜਿਸ ਨੂੰ ਵਾਰ-ਵਾਰ ਖਾਲੀ ਕਰਨ ਸਬੰਧੀ ਨੋਟਿਸ ਭੇਜੇ ਗਏ, ਪ੍ਰੰਤੂ ਉਕਤ ਵਿਅਕਤੀ ਨੇ ਕੋਈ ਜਵਾਬ ਨਹੀਂ ਦਿੱਤਾ | ਜਿਸ ਦੇ ਚੱਲਦਿਆਂ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਢਾਹਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪੇ੍ਰਮ ਉਰਫ਼ ਬੱਗੀ ਖ਼ਿਲਾਫ਼ 4 ਮੁਕੱਦਮੇ ਦਰਜ ਹਨ | ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕੇ ਅਗਲੀ ਖ਼ਬਰ ਲੰਮੇ ਬਿਜਲੀ ਕੱਟਾਂ ਕਾਰਨ ਹਰ ਵਰਗ ਪਰੇਸ਼ਾਨ-ਲਖਵਿੰਦਰ ਸਿੰਘ ਪੀਰ ਮੁਹੰਮਦ
Ad Position 24