22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਮੱਖੂ ਪੁਲਿਸ ਨੂੰ ਵੱਡੀ ਕਾਮਯਾਬੀ-3 ਕਿੱਲੋ 633 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 27-04-2026
ਮੱਖੂ, 26 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-Tਯੁੱਧ ਨਸ਼ਿਆਂ ਵਿਰੁੱਧU ਮੁਹਿੰਮ ਤਹਿਤ ਮੱਖੂ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਹ ਕਾਰਵਾਈ ਫਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਜਸਨੂਰ ਸਿੰਘ ਉਰਫ਼ ਜੱਸਾ ਅਤੇ ਵਿਸ਼ਾਲ ਉਰਫ਼ ਸ਼ਾਲੂ ਵਜੋਂ ਹੋਈ ਹੈ | ਦੋਵੇਂ ਦੋਸ਼ੀ 3 ਕਿੱਲੋ 633 ਗ੍ਰਾਮ ਹੈਰੋਇਨ ਸਪਲਾਈ ਕਰਨ ਲਈ ਮੱਖੂ-ਵਿਸਾਵਾ ਲਿੰਕ ਰੋਡ ਵੱਲ ਜਾ ਰਹੇ ਸਨ, ਜਿਨ੍ਹਾਂ ਨੂੰ ਖਾਸ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਪੁਲਿਸ ਨੇ ਦੋਸ਼ੀਆਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ ਦੇ ਨਾਲ ਇਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਮੱਖੂ ਵਲੋਂ ਮੁਕੱਦਮਾ ਨੰਬਰ 85 ਮਿਤੀ 26.04.2026 ਧਾਰਾ 21/25/61/85 ਐਨ. ਡੀ. ਪੀ. ਐਸ ਐਕਟ (ਕਮਰਸ਼ੀਅਲ) ਤਹਿਤ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਗ਼ੈਰਕਾਨੰੂਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਨਾਲ ਜੁੜੇ ਹੋਰ ਤਸਕਰਾਂ ਅਤੇ ਲਿੰਕਾਂ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਦੀ ਅਗਵਾਈ ਵਿਚ ਰਾਘਵ ਚੱਢਾ ਸਮੇਤ ਬਾਗ਼ੀ ਰਾਜ ਸਭਾ ਮੈਂਬਰਾਂ ਵਿਰੁੱਧ ਰੋਸ ਪ੍ਰਦਰਸ਼ਨ- ਫੂਕੇ ਪੁਤਲੇ ਪੰ... ਅਗਲੀ ਖ਼ਬਰ ਕਾਨੂੰਨ ਨੂੰ ਛਿੱਕੇ ਟੰਗ ਕੇ ਇੱਟ ਭੱਠਾ ਮਾਲਕ ਓਵਰਲੋਡ ਟਰੈਕਟਰ ਟਰਾਲਿਆਂ ਨਾਲ ਕਰਵਾ ਰਹੇ ਹਨ ਮਿੱਟੀ ਦੀ ਢੋਆ-ਢੁਆਈ ਸੜ...
Ad Position 24