23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਸ਼ੇ ਦੀ ਹਾਲਤ 'ਚ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 27-04-2026
ਅਬੋਹਰ, 26 ਅਪ੍ਰੈਲ (ਵਿਵੇਕ ਹੂੜੀਆ)-ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਹ ਕਾਰਵਾਈ ਸਹਾਇਕ ਸਬ-ਇੰਸਪੈਕਟਰ ਦੀਪਇੰਦਰ ਸ਼ਰਮਾ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵਲੋਂ ਕੀਤੀ ਗਈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਦੀਪਇੰਦਰ ਸ਼ਰਮਾ ਪੁਲਿਸ ਪਾਰਟੀ ਸਮੇਤ ਗੋਬਿੰਦਗੜ੍ਹ ਨਹਿਰ ਦੇ ਪੁਲ ਨੇੜੇ ਗਸ਼ਤ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਦੇਖਿਆ ਕਿ ਨਹਿਰ ਦੀ ਪਟੜੀ 'ਤੇ ਦੋ ਮੋਨੇ ਵਿਅਕਤੀ ਨਸ਼ੇ ਦੀ ਹਾਲਤ ਵਿਚ ਝੂਲ ਰਹੇ ਸਨ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ | ਫੜੇ ਗਏ ਵਿਅਕਤੀਆਂ ਦੀ ਪਹਿਚਾਣ ਧਰਮਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਕੁੰਡਲ ਅਤੇ ਜਗਮੀਤ ਸਿੰਘ ਉਰਫ਼ ਗੁੱਲੂ ਪੁੱਤਰ ਭੋਲਾ ਸਿੰਘ ਵਾਸੀ ਕੁੰਡਲ ਵਜੋਂ ਹੋਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦਾ ਜਦੋਂ ਡੋਪ ਟੈੱਸਟ ਕਰਵਾਇਆ ਗਿਆ ਤਾਂ ਉਸ ਦੀ ਰਿਪੋਰਟ ਪਾਜ਼ੀਟਿਵ ਆਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐੱਸ.ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਤੋਂ 78 ਸਾਲ ਬਾਅਦ ਵੀ ਨਹੀਂ ਹੋ ਸਕਿਆ ਬਜੀਦਪੁਰ ਭੋਮਾ ਪਿੰਡ ਦੀਆਂ ਗਲੀਆਂ ਦਾ ਸੁਧਾਰ ਅਗਲੀ ਖ਼ਬਰ ਜ਼ਮੀਨ ਦੇ ਇਕਰਾਰਨਾਮੇ ਵਿਚੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24