23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੰਟਾਂ, ਪ੍ਰੇਮ ਵਲੇਚਾ ਅਤੇ ਅਸ਼ੋਕ ਅਨੇਜਾ ਨੇ ਸ਼ੁਰੂ ਵਾਰਡਾਂ 'ਚ ਮੀਟਿੰਗਾਂ ਦਾ ਦੌਰ

Ad Position 21
No active advertisement
ਅਜੀਤ ਡੈਸਕ 27-04-2026
ਜਲਾਲਾਬਾਦ, 26 ਅਪ੍ਰੈਲ (ਜਤਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਤਿੰਦਰਜੀਤ ਸਿੰਘ ਮੰਟਾਂ, ਅਸ਼ੋਕ ਕੁਮਾਰ ਅਨੇਜਾ ਅਤੇ ਪ੍ਰੇਮ ਕੁਮਾਰ ਵਲੇਚਾ ਵਲ਼ੋਂ ਸ਼ਹਿਰ ਦੇ ਵਾਰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ¢ ਅੱਜ ਦਸਮੇਸ਼ ਨਗਰ ਵਿਚ ਕਰਤਾਰ ਸਿੰਘ ਧਵਨ ਦੇ ਪਰਿਵਾਰ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ਦੇ ਲੋਕਾਂ ਨਾਲ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ¢ ਮੀਟਿੰਗ ਵਿਚ ਇਲਾਕੇ ਦੀਆਂ ਮੁੱਖ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਚੋਣਾਂ ਦੌਰਾਨ ਪਾਰਟੀ ਦੀ ਰਣਨੀਤੀ ਬਾਰੇ ਵੀ ਚਰਚਾ ਹੋਈ¢ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੇਗੀ¢ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੇਮ ਵਲੇਚਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵਾਰਡਾਂ ਵਿਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ¢ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਸ਼ੋਕ ਅਨੇਜਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਰਿਹਾ ਹੈ¢ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ¢ਇਸ ਮੌਕੇ ਹਰਭਗਤ ਸਿੰਘ ਲਾਡੀ ਕੌਂਸਲਰ, ਪਿ੍ੰਸ ਧਵਨ, ਬਲਜੀਤ ਕਪੂਰ, ਮੋਹਨ ਲਾਲ ਬੇਦੀ, ਸਮੁੱਚਾ ਧਵਨ ਪਰਿਵਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਫੂਕਿਆ ਪੁਤਲਾ, ਦਲ-ਬਦਲੂ ਆਗੂਆਂ ਖ਼ਿਲਾਫ਼ ਕੱਢੀ ਭੜਾਸ ਦਲ-ਬਦਲੀ ਕਰਨ ਵਾਲੇ ਆਗੂਆਂ ਨੇ ਜਨਤਾ ਦਾ ਵਿਸ... ਅਗਲੀ ਖ਼ਬਰ ਵਜੀਦਪੁਰ ਭੋਮਾ ਦਾਣਾ ਮੰਡੀ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਪ੍ਰੇਸ਼ਾਨ, ਸਫ਼ਾਈ ਨਾ ਹੋਣ ਕਾਰਨ ਅੱਕਾਂ-ਝਾੜੀਆਂ 'ਚ ਪਈ ਹ...
Ad Position 24