23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 133ਵਾਂ ਐਪੀਸੋਡ ਸੁਣਿਆ

Ad Position 21
No active advertisement
ਅਜੀਤ ਡੈਸਕ 27-04-2026
ਫ਼ਾਜ਼ਿਲਕਾ, 26 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦਾ 133ਵਾਂ ਐਪੀਸੋਡ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਸੁਣਿਆ ਗਿਆ | 'ਮਨ ਕੀ ਬਾਤ' ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਫੁਟੇਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ | ਜ਼ਿਲ੍ਹਾ ਕੋਆਰਡੀਨੇਟਰ ਅਨੁਸਾਰ ਫ਼ਾਜ਼ਿਲਕਾ ਦੇ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਰੀਗਲ ਗੋਇਲ ਦੀ ਅਗਵਾਈ ਹੇਠ, ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਚੂਹੜੀ ਵਾਲਾ ਧੰਨਾ ਵਿਖੇ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ, ਅਬੋਹਰ ਵਿਖੇ ਵਿਧਾਇਕ ਸੰਦੀਪ ਜਾਖੜ ਦੇ ਦਫ਼ਤਰ ਵਿਚ ਅਤੇ ਜਲਾਲਾਬਾਦ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੇ ਦਫ਼ਤਰ ਵਿਚ ਵਰਕਰਾਂ ਨੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਦੇ ਵਿਚਾਰ ਸੁਣੇ | ਫ਼ਾਜ਼ਿਲਕਾ ਵਿਖੇ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਰੀਗਲ ਗੋਇਲ ਨੇ ਕਿਹਾ ਕਿ ਵਰਕਰਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਸੰਕਲਪ ਲਿਆ ਹੈ | ਇਸ ਮੌਕੇ ਸਮਾਜਿਕ ਅਤੇ ਜਨਹਿਤ ਨਾਲ ਜੁੜੇ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਫੁਟੇਲਾ ਨੇ ਕਿਹਾ ਕਿ 'ਮਨ ਕੀ ਬਾਤ' ਪ੍ਰੋਗਰਾਮ ਸਮਾਜ ਨੂੰ ਜਾਗਰੂਕ ਕਰਨ ਅਤੇ ਸਕਾਰਾਤਮਿਕ ਬਦਲਾਅ ਲਿਆਉਣ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ, ਜਿਸ ਤੋਂ ਦੇਸ਼ ਵਾਸੀਆਂ ਨੂੰ ਨਿਰੰਤਰ ਪ੍ਰੇਰਨਾ ਮਿਲਦੀ ਹੈ | ਪ੍ਰੋਗਰਾਮ ਦੇ ਅਖੀਰ ਵਿਚ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਸੰਗਠਨ ਨੂੰ ਮਜ਼ਬੂਤ ??ਕਰਨ ਅਤੇ ਪ੍ਰਧਾਨ ਮੰਤਰੀ ਦੇ ਲੋਕ-ਭਲਾਈ ਦੇ ਸੰਦੇਸ਼ਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਸਹੁੰ ਚੁੱਕੀ |
Ad Position 22
No active advertisement
ਪਿਛਲੀ ਖ਼ਬਰ ਚਰਚ ਦੁਆਲੇ ਲੱਗੀਆਂ ਢਿੱਲੀਆਂ ਕੋਬਰਾ ਤਾਰਾਂ ਕਾਰਨ ਮੁਹੱਲਾ ਵਾਸੀਆਂ ਨੂੰ ਪ੍ਰੇਸ਼ਾਨੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 1 ਵਿਅਕਤੀ ਕਾਬੂ
Ad Position 24