23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਲਕਸ਼ਮੀ ਨਰਾਇਣ ਮੰਦਰ ਫ਼ਾਜ਼ਿਲਕਾ ਵਲੋਂ ਲੋੜਵੰਦ ਪਰਿਵਾਰ ਦੀ ਵਿਦਿਆਰਥਣ ਨੂੰ ਭੇਟ ਕੀਤੀਆਂ ਕਿਤਾਬਾਂ

Ad Position 21
No active advertisement
ਅਜੀਤ ਡੈਸਕ 27-04-2026
ਫ਼ਾਜ਼ਿਲਕਾ, 26 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਪ੍ਰਬੰਧਕੀ ਕਮੇਟੀ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਇਕ ਲੋੜਵੰਦ ਪਰਿਵਾਰ ਦੀ ਮਦਦ ਲਈ ਹੱਥ ਅੱਗੇ ਵਧਾਇਆ ਗਿਆ | ਮੰਦਰ ਕਮੇਟੀ ਵਲੋਂ ਇਕ ਗ਼ਰੀਬ ਪਰਿਵਾਰ ਦੀ ਧੀ ਨੂੰ ਉਸ ਦੀ ਸੱਤਵੀਂ ਜਮਾਤ ਦੀ ਪੜ੍ਹਾਈ ਜਾਰੀ ਰੱਖਣ ਲਈ ਨਵੀਆਂ ਪਾਠ ਪੁਸਤਕਾਂ ਅਤੇ ਕਾਪੀਆਂ ਭੇਟ ਕੀਤੀਆਂ ਗਈਆਂ | ਮੰਦਰ ਪ੍ਰਬੰਧਕਾਂ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਲਕਸ਼ਮੀ ਨਰਾਇਣ ਮੰਦਰ ਸਮੇਂ-ਸਮੇਂ 'ਤੇ ਅਜਿਹੇ ਸਮਾਜ ਸੇਵੀ ਕਾਰਜ ਕਰਦਾ ਰਹਿੰਦਾ ਹੈ ਤਾਂ ਜੋ ਸਮਾਜ ਦੇ ਪਛੜੇ ਅਤੇ ਲੋੜਵੰਦ ਵਰਗ ਦੀ ਸਹਾਇਤਾ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਵੀ ਬੱਚੇ ਦੇ ਉੱਜਵਲ ਭਵਿੱਖ ਦੀ ਨੀਂਹ ਹੈ, ਇਸ ਲਈ ਕਮੇਟੀ ਇਹ ਯਕੀਨੀ ਬਣਾਉਣ ਦਾ ਯਤਨ ਕਰਦੀ ਹੈ ਕਿ ਆਰਥਿਕ ਤੰਗੀ ਕਿਸੇ ਬੱਚੇ ਦੀ ਪੜ੍ਹਾਈ ਦੇ ਰਾਹ ਵਿਚ ਰੁਕਾਵਟ ਨਾ ਬਣੇ | ਮੰਦਰ ਕਮੇਟੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਮੰਦਰ ਨਾਲ ਜੁੜ ਕੇ ਸਮਾਜ ਸੇਵਾ ਦੇ ਇਹਨਾਂ ਨੇਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ, ਤਾਂ ਜੋ ਵੱਧ ਤੋਂ ਵੱਧ ਲੋੜਵੰਦਾਂ ਤੱਕ ਮਦਦ ਪਹੁੰਚਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਮੰਦਰ ਪ੍ਰਬੰਧਨ ਦਾ ਮੁੱਖ ਉਦੇਸ਼ ਮਾਨਵਤਾ ਦੀ ਸੇਵਾ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੁਹਾੜਿਆਂ ਵਾਲੀ ਦੇ ਖੇਤਾਂ ਵਿਚ ਨਾੜ ਅਤੇ ਤੂੜੀ ਨੂੰ ਅੱਗ ਲੱਗੀ ਅਗਲੀ ਖ਼ਬਰ ਵਿਧਵਾ ਅÏਰਤ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੱਕੇ ਮਕਾਨ ਦੀ ਕੀਤੀ ਮੰਗ
Ad Position 24