23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੀ ਸਰਗਰਮੀ ਕਰਨ ਦਾ ਐਲਾਨ 5-6 ਮਈ ਨੂੰ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਪੱਧਰ 'ਤੇ ਦਿੱਤੇ ਜਾਣਗੇ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 27-04-2026
ਗੁਰੂਹਰਸਹਾਏ, 26 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਹਾਲ, ਮੋਗਾ ਵਿਖੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿਗ ਵਿਜੈਪਾਲ ਸ਼ਰਮਾ, ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਗੁਰਮੇਲ ਸਿੰਘ ਕੁਲਰੀਆਂ, ਸੁਖਚੈਨ ਸਿੰਘ, ਅਜੇ ਸ਼ਰਮਾ, ਬਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17-07-20 ਤੋ ਬਾਅਦ ਭਰਤੀ 3704, 2392, 6635, 4161 ਜਥੇਬੰਦੀਆਂ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਸਬੰਧੀ ਹਰਜਿੰਦਰ ਸਿੰਘ ਗੁਰੂਹਰਸਹਾਏ ਨੇ ਦੱਸਿਆ ਕਿ ਅਧਿਆਪਕ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਦੀ ਅਗਲੀ ਰਣਨੀਤੀ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੀਟਿੰਗ ਵਿਚ ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ | ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵਲੋਂ ਇਹਨਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ ਵਿਚ ਜਿੱਤ ਹਾਸਿਲ ਕਰਵਾਈ ਸੀ ਪਰ ਸਰਕਾਰ ਵਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ | ਇਸ ਸਬੰਧੀ ਅਧਿਆਪਕ ਸਾਥੀਆਂ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ | ਇਸ ਦੌਰਾਨ ਅਧਿਆਪਕਾਂ ਵਲੋਂ ਦੱਸਿਆ ਗਿਆ ਕਿ 5 ਅਤੇ 6 ਮਈ ਨੂੰ ਸਰਕਾਰੀ ਵਲੋਂ ਆਪਣੇ ਚੋਣ ਵਾਅਦੇ ਤੋਂ ਮੁੱਕਰਨ ਖ਼ਿਲਾਫ਼ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ | ਇਸ ਦੇ ਨਾਲ ਹੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਵਿਖੇ ਮੋਹਾਲੀ ਵਿਖੇ 11 ਮਈ ਨੂੰ ਇਕ ਮਾਸ ਡੈਪੂਟੇਸ਼ਨ ਦੇ ਤੌਰ ਤੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਜਾਵੇਗਾ | ਇਸ ਮੀਟਿੰਗ ਵਿਚ ਆਗੂਆਂ ਵਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਦੇ ਵਿਚ ਇਕਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡਟਵਾਂ ਵਿਰੋਧ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੀਤੋ ਗੰੁਨੋ੍ਹ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ ਅਗਲੀ ਖ਼ਬਰ ਖੇਤੀਬਾੜੀ ਦਫ਼ਤਰ ਗੁਰੂਹਰਸਹਾਏ ਵਿਖੇ ਨਹੀਂ ਰੁਕ ਰਿਹਾ ਸਰਕਾਰੀ ਸੰਦਾਂ ਨੂੰ ਖ਼ੁਰਦ ਬੁਰਦ ਕਰਨ ਦਾ ਸਿਲਸਿਲਾ ਲੰਮੇ ਸਮੇਂ...
Ad Position 24