13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

'ਯੁੱਧ ਨਸ਼ਿਆਂ ਵਿਰੁੱਧ' ਤੇ 'ਗੈਂਗਸਟਰਾਂ ਤੇ ਵਾਰ' ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 28-04-2026
ਫ਼ਿਰੋਜ਼ਪੁਰ, 27 ਅਪ੍ਰੈਲ (ਗੁਰਿੰਦਰ ਸਿੰਘ)-ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀਆਂ Tਯੁੱਧ ਨਸ਼ਿਆਂ ਵਿਰੁੱਧUਅਤੇ Tਗੈਂਗਸਟਰਾਂ ਤੇ ਵਾਰUਮੁਹਿੰਮਾਂ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ | ਜ਼ਿਲ੍ਹਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਸਮੇਤ 8 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ, ਹਥਿਆਰ ਅਤੇ ਵਾਹਨ ਬਰਾਮਦ ਕੀਤੇ ਹਨ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਨਸ਼ਿਆਂ ਅਤੇ ਅਪਰਾਧੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਯੋਜਨਾ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਲਈ ਸਮੂਹ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਖ਼ਾਸ ਟੀਮਾਂ ਬਣਾਈਆਂ ਗਈਆਂ ਹਨ | ਜੋ ਲਗਾਤਾਰ ਕਾਰਵਾਈ ਕਰ ਰਹੀਆਂ ਹਨ |ਉਨ੍ਹਾਂ ਦੱਸਿਆ ਕਿ ਥਾਣਾ ਮੱਖੂ ਦੇ ਮੁੱਖ ਅਫਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਗਸ਼ਤ ਦੌਰਾਨ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਜਸਨੂਰ ਉਰਫ਼ ਜੱਸਾ ਅਤੇ ਵਿਸ਼ਾਲ ਉਰਫ਼ ਸ਼ਾਲੂ ਵਾਸੀ ਮਨਸੂਰ ਦੇਵਾਂ ਥਾਣਾ ਸਿਟੀ ਜ਼ੀਰਾ ਭਾਰੀ ਮਾਤਰਾ ਵਿਚ ਹੈਰੋਇਨ ਸਪਲਾਈ ਕਰਨ ਲਈ ਆ ਰਹੇ ਹਨ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਦੋਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ, ਇਕ ਮੋਟਰਸਾਈਕਲ, ਇਕ ਆਈਫੋਨ ਅਤੇ ਇੱਕ ਓਪੋ ਮੋਬਾਈਲ ਬਰਾਮਦ ਕੀਤਾ ਗਿਆ | ਇਸ ਸਬੰਧੀ ਥਾਣਾ ਮੱਖੂ ਵਿਚ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤੋਂ ਇਲਾਵਾ ਸੀ.ਆਈ.ਏ. ਜ਼ੀਰਾ ਦੀ ਟੀਮ ਨੇ ਮੁਖ਼ਬਰ ਖ਼ਾਸ ਦੀ ਸੂਚਨਾ 'ਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਉਰਫ਼ ਬਗ਼ੀਚਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਲੰਗੇਆਣਾ ਥਾਣਾ ਸਦਰ ਫ਼ਿਰੋਜਪੁਰ ਅਤੇ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਸੁਰਜੀਤ ਸਿੰਘ ਵਾਸੀ ਕਿਲਚੇ ਥਾਣਾ ਸਦਰ ਫ਼ਿਰੋਜਪੁਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ, 2 ਪਿਸਟਲ 30 ਬੋਰ ਸਮੇਤ ਮੈਗਜ਼ੀਨ, 4 ਜਿੰਦਾ ਰੌਂਦ ਅਤੇ ਇਕ ਸਕਾਰਪਿਓ ਗੱਡੀ ਬਰਾਮਦ ਕੀਤੀ ਗਈ | ਤਫ਼ਤੀਸ਼ ਦੌਰਾਨ ਮਨਪ੍ਰੀਤ ਸਿੰਘ ਦੇ ਖ਼ੁਲਾਸੇ 'ਤੇ ਇੱਕ ਹੋਰ 32 ਬੋਰ ਪਿਸਟਲ ਵੀ ਬਰਾਮਦ ਕੀਤਾ ਗਿਆ | ਐੱਸ.ਐੱਸ.ਪੀ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ਼ ਮੰਨੂ ਖ਼ਿਲਾਫ਼ ਪਹਿਲਾਂ ਵੀ 8 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿਚੋਂ ਦੋ ਵਿਚ ਉਹ ਪੁਲਿਸ ਨੂੰ ਲੋੜੀਂਦਾ ਸੀ | ਜਦਕਿ ਲਵਪ੍ਰੀਤ ਸਿੰਘ ਖ਼ਿਲਾਫ਼ 5 ਮਾਮਲੇ ਦਰਜ ਹਨ | ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਲਖਵੀਰ ਸਿੰਘ ਦੀ ਅਗਵਾਈ ਵਾਲੀ ਥਾਣਾ ਸਿਟੀ ਜ਼ੀਰਾ ਦੀ ਟੀਮ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਗੁਰਬਖਸ਼ੀਸ਼ ਸਿੰਘ ਉਰਫ਼ ਨਿੱਕਾ ਪੁੱਤਰ ਗੁਰਪਾਲ ਸਿੰਘ ਵਾਸੀ ਮੁਹੱਲਾ ਜੱਟਾ ਵਾਲਾ ਜ਼ੀਰਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਦੇਸੀ ਪਿਸਟਲ ਸਮੇਤ ਮੈਗਜ਼ੀਨ, ਇਕ ਜਿੰਦਾ ਰੌਂਦ 32 ਬੋਰ ਬਰਾਮਦ ਹੋਇਆ | ਜਿਸ ਸਬੰਧੀ ਥਾਣਾ ਸਿਟੀ ਜ਼ੀਰਾ ਵਿਖੇ ਮੁਕੱਦਮਾ ਦਰਜ਼ ਕਰਕੇ ਤਫ਼ਤੀਸ਼ ਆਰੰਭ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਬਖਸ਼ੀਸ਼ ਸਿੰਘ ਉਰਫ਼ ਨਿੱਕਾ ਪੁੱਤਰ ਗੁਰਪਾਲ ਸਿੰਘ ਵਾਸੀ ਮੁਹੱਲਾ ਜੱਟਾਂ ਵਾਲਾ ਜ਼ੀਰਾ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿਚ 6 ਮੁਕੱਦਮੇ ਦਰਜ ਹਨ | ਐੱਸ.ਐੱਸ.ਪੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਡੀ.ਐੱਸ.ਪੀ ਸਿਟੀ ਸੁਖਵਿੰਦਰ ਸਿੰਘ, ਡੀ.ਐੱਸ.ਪੀ ਜੇ.ਐੱਸ. ਢਿੱਲੋਂ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੋਢੀ ਨਗਰ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮÏਤ ਪਰਿਵਾਰ ਦਾ ਦੋਸ਼ : ਪਿੰਡ 'ਚ ਖੁੱਲ੍ਹੇਆਮ ਵਿਕ ਰਿਹੈ ਚਿ... ਅਗਲੀ ਖ਼ਬਰ ਏ.ਡੀ.ਸੀ. ਨੇ ਪੋਰਟਲ ਉੱਪਰ ਵਪਾਰੀ ਵਰਗ ਵਲੋਂ ਮਿਲੀਆਂ ਸ਼ਿਕਾਇਤਾਂ ਨੂੰ ਬਿਨਾਂ ਕਿਸੇ ਦੇਰੀ ਹੱਲ ਕਰਨ ਦੇ ਦਿੱਤੇ ਨਿਰਦੇਸ਼...
Ad Position 24