14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਿਜਲੀ ਬੋਰਡ ਦੀਆਂ ਸਭ ਡਵੀਜ਼ਨਾਂ 'ਤੇ ਮਈ ਦਿਵਸ ਮਨਾਇਆ ਜਾਵੇਗਾ-ਭੁੱਲਰ

Ad Position 21
No active advertisement
ਅਜੀਤ ਡੈਸਕ 28-04-2026
ਜ਼ੀਰਾ, 27 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਪੀ.ਐਸ.ਈ.ਬੀ.ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਤਹਿਸੀਲ ਜ਼ੀਰਾ ਅਧੀਨ ਸਾਰੀਆਂ ਸਬ ਡਵੀਜ਼ਨਾਂ ਦੇ ਆਗੂਆਂ ਨੇ ਫ਼ੈਸਲਾ ਕੀਤਾ ਕਿ ਪਹਿਲੀ ਮਈ ਨੂੰ ਆਪਣੇ ਦਫ਼ਤਰਾਂ ਦੇ ਗੇਟਾਂ ਅੱਗੇ ਲਾਲ ਝੰਡੇ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 1886 ਦੇ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ 8 ਘੰਟੇ ਦੀ ਡਿਊਟੀ ਸਮੇਂ ਨੂੰ ਤੈਅ ਕਰਨ ਨੂੰ ਲੈ ਕੇ ਸੰਘਰਸ਼ ਸ਼ੁਰੂ ਹੋਇਆ ਸੀ | ਜਾਬਰ ਸਰਕਾਰ ਵਲੋਂ ਆਪਣੇ ਹੱਕ ਮੰਗਦੇ ਲੋਕਾਂ ਉੱਤੇ ਗੋਲੀਆਂ ਦਾ ਮੀਂਹ ਵਰਾ ਦਿੱਤਾ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਧਰਤੀ ਨੂੰ ਲਾਲ ਰੰਗ ਵਿਚ ਬਦਲ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਹਿਲੀ ਮਈ ਦਾ ਦਿਨ ਮਜ਼ਦੂਰ ਜਮਾਤ ਦੇ ਲੰਮੇ ਸੰਘਰਸ਼, ਕੁਰਬਾਨੀਆਂ ਤੇ ਪ੍ਰਾਪਤੀਆਂ ਦਾ ਪ੍ਰੇਰਨਾ ਸਰੋਤ ਹੈ | ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਦਿਨ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਦੂਰ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਦਿਨ ਹੈ ਅਤੇ ਸਾਨੂੰ ਜਾਤ-ਪਾਤ, ਧਰਮ, ਇਲਾਕਾ, ਭਾਸ਼ਾ ਆਦਿ ਦੇ ਵਿਤਕਰਿਆਂ ਨੂੰ ਤਿਆਗ ਕੇ ਇਕੱਠੇ ਹੋਣਾ ਚਾਹੀਦਾ ਹੈ | ਮਈ ਦਿਵਸ ਦਾ ਬੁਨਿਆਦੀ ਨਾਅਰਾ ਦੁਨੀਆ ਭਰ ਦੇ ਮਿਹਨਤਕਸ਼ੋਂ ਇਕ ਹੋ ਜਾਓ ਉੱਤੇ ਪਹਿਰਾ ਦੇਣ ਦੀ ਲੋੜ ਹੈ | ਇਸ ਮੌਕੇ ਉਹਨਾਂ ਦੇ ਨਾਲ ਅਵਤਾਰ ਸਿੰਘ ਸੁਖੇਵਾਲਾ, ਸੁਖਦੇਵ ਸਿੰਘ ਬੱਗੀ ਪਤਨੀ, ਸਰਵਣ ਸਿੰਘ ਜੇਈ, ਮੋਹਣ ਸਿੰਘ ਗਾਦੜੀ ਵਾਲਾ, ਤਜਿੰਦਰ ਸਿੰਘ ਸੁੱਖੇ ਵਾਲਾ, ਸੁਰਜੀਤ ਸਿੰਘ ਗਿੱਲ ਪੈਨਸ਼ਨਰਜ਼ ਆਗੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਐੱਨ.ਸੀ.ਸੀ. ਕੈਡਿਟਾਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਬਿਜਲੀ ਕੱਟਾਂ ਦੇ ਰੋਸ ਵਿਰੁੱਧ ਭਾਕਿਯੂ ਕ੍ਰਾਂਤੀਕਾਰੀ ਵਲੋਂ ਰੋਸ ਧਰਨੇ ਕੱਲ੍ਹ ਨੂੰ
Ad Position 24