14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਹੇਮਕੁੰਟ ਸਕੂਲ ਵਿਖੇ ਐੱਨ.ਸੀ.ਸੀ. ਕੈਡਿਟਾਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 28-04-2026
ਜ਼ੀਰਾ, 27 ਅਪ੍ਰੈਲ (ਰਜਨੀਸ਼ ਕਥੂਰੀਆ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹਰਿਆਲੀ ਮੁਹਿੰਮ ਦੇ ਤਹਿਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਐਨ.ਸੀ.ਸੀ.ਦੀ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਰਨਲ ਸੁਨੀਲ ਕੁਮਾਰ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦਾ ਮਕਸਦ ਵਾਤਾਵਰਣ ਦੀ ਸੰਭਾਲ ਕਰਨ ਅਤੇ ਹਰਿਆਲੀ ਲਈ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਕੈਡਿਟਸ ਨੂੰ ਸੰਬੋਧਨ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਫ਼ਾਇਦਿਆਂ ਬਾਰੇ ਦੱਸਿਆਂ ਅਤੇ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਸਕੂਲ ਮੈਨੇਜਮੈਂਟ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਉੱਦਮ ਨਾਲ ਬੂਟੇ ਲਗਾਏ ਗਏ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਅਤੇ ਘਰ ਵਿਚ ਇਕ-ਇਕ ਬੂਟਾ ਜ਼ਰੂਰ ਲਾਉਣਗੇ ਅਤੇ ਉਹਨਾਂ ਦੀ ਦੇਖਭਾਲ ਵੀ ਕਰਨਗੇ, ਤਾਂ ਜੋ ਰੁੱਖਾਂ ਦੀ ਕਟਾਈ ਕਾਰਨ ਦਿਨ-ਬ-ਦਿਨ ਵਧਦੀ ਤਪਸ਼ ਨੂੰ ਘੱਟ ਕੀਤਾ ਜਾ ਸਕੇ ਤਾਂ ਜੋ ਸਾਨੂੰ ਸ਼ੁੱਧ ਹਵਾ ਅਤੇ ਬਿਮਾਰੀਆਂ ਮੁਕਤ ਜੀਵਨ ਮਿਲ ਸਕੇ | ਇਸ ਮੌਕੇ ਏ.ਐੱਨ.ਓ ਸਿਮਰਨਜੀਤ ਕੌਰ ਅਤੇ ਮੈਡਮ ਯਾਦਵਿੰਦਰ ਕੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ ਸਣੇ ਇਕ ਕਾਬੂ ਅਗਲੀ ਖ਼ਬਰ ਬਿਜਲੀ ਬੋਰਡ ਦੀਆਂ ਸਭ ਡਵੀਜ਼ਨਾਂ 'ਤੇ ਮਈ ਦਿਵਸ ਮਨਾਇਆ ਜਾਵੇਗਾ-ਭੁੱਲਰ
Ad Position 24