14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਾਜਾਇਜ਼ ਪਿਸਤੌਲ ਸਣੇ ਇਕ ਕਾਬੂ

Ad Position 21
No active advertisement
ਅਜੀਤ ਡੈਸਕ 28-04-2026
ਜ਼ੀਰਾ, 27 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਸਿਟੀ ਥਾਣਾ ਜ਼ੀਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਸਾਥੀ ਕਰਮਚਾਰੀਆਂ ਨਾਲ ਸ਼ੱਕੀ ਪੁਰਸ਼ਾਂ ਦੀ ਤਲਾਸ਼ ਲਈ ਰਵਾਨਾ ਹੋਏ ਤਾਂ ਮੁਖ਼ਬਰ ਦੀ ਇਤਲਾਹ 'ਤੇ ਉਹਨਾਂ ਇਕ ਵਿਅਕਤੀ ਨੂੰ ਕਾਬੂ ਕੀਤਾ | ਜਿਸ ਨੇ ਆਪਣਾ ਨਾਮ ਗੁਰਬਖਸ਼ੀਸ਼ ਸਿੰਘ ਉਰਫ਼ ਨਿੱਕਾ ਪੁੱਤਰ ਗੁਰਪਾਲ ਸਿੰਘ ਵਾਸੀ ਮਹੱਲਾ ਜੱਟਾਂ ਵਾਲਾ ਜ਼ੀਰਾ ਦੱਸਿਆ | ਤਲਾਸ਼ੀ ਦੌਰਾਨ ਉਸ ਪਾਸੋਂ ਇਕ ਨਾਜਾਇਜ਼ ਪਿਸਤੌਲ ਸਮੇਤ ਮੈਗਜ਼ੀਨ ਇਕ ਜਿੰਦਾ ਰੌਂਦ 32 ਬੋਰ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਮੁਕਦਮਾ ਨੰਬਰ 75 ਅ/ਧ 25,54,59 ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਵਲੋਂ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਭੇਟ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਐੱਨ.ਸੀ.ਸੀ. ਕੈਡਿਟਾਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ
Ad Position 24