15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 28-04-2026
ਮੱਲਾਂਵਾਲਾ, 27 ਅਪ੍ਰੈਲ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਬਲਰਾਜ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਟੋਰਾ ਨੂੰ ਜਾ ਰਹੀ ਸੀ ਤਾਂ ਸੜਕ 'ਤੇ ਇਕ ਪੈਦਲ ਆਉਂਦਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਨਹਿਰ ਤੋਂ ਥੱਲੇ ਖੇਤਾਂ ਵਿਚ ਜਾਂਦੇ ਕੱਚੇ ਰਸਤੇ ਨੂੰ ਹੋ ਤੁਰਿਆ | ਪੁਲਿਸ ਪਾਰਟੀ ਵਲੋਂ ਉਕਤ ਵਿਅਕਤੀ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਵਲੋਂ ਸੁੱਟੇ ਗਏ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 4.85 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਗੁਰਸੇਵਕ ਸਿੰਘ ਉਰਫ਼ ਪਿਊਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਹਕਾ ਚੌਕੀ, ਦਾਖਲੀ ਬਸਤੀ ਵਕੀਲਾਂ ਵਾਲੀ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਗੋਪਾਲ ਕਿ੍ਸ਼ਨ ਗਊਸ਼ਾਲਾ ਵੈੱਲਫੇਅਰ ਸੋਸਾਇਟੀ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸਿਟੀ ਥਾਣਾ ਫਿਰੋਜ਼ਪੁਰ ਦੀ ਵੱਡੀ ਕਾਰਵਾਈ, ਪਾਬੰਦੀਸ਼ੁਦਾ ਈ-ਸਿਗਰਟਾਂ ਸਮੇਤ ਵਿਅਕਤੀ ਕਾਬੂ
Ad Position 24