15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਧਾਇਕ ਭੁੱਲਰ ਨੇ ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਐਮਰਜੈਂਸੀ ਹਾਲਤਾਂ ਨਾਲ ਨਜਿੱਠਣ ਲਈ ਪਾਣੀ ਦੇ ਟੈਂਕਰ ਤੇ ਅੱਗ ਬੁਝਾਊ ਪੰਪ ਕਰਵਾਏ ਮੁਹੱਈਆ

Ad Position 21
No active advertisement
ਅਜੀਤ ਡੈਸਕ 28-04-2026
ਫ਼ਿਰੋਜ਼ਪੁਰ, 27 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਫ਼ਿਰੋਜ਼ਪੁਰ ਬਲਾਕ ਅਧੀਨ ਆਉਂਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਉਲਾ ਕੇ, ਗ਼ੁਲਾਮ ਹੁਸੈਨ ਵਾਲਾ ਆਦਿ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਐਮਰਜੈਂਸੀ ਹਾਲਤਾਂ ਨਾਲ ਨਜਿੱਠਣ ਲਈ ਪਾਣੀ ਦੇ ਟੈਂਕਰ ਅਤੇ ਅੱਗ ਬੁਝਾਊ ਪੰਪ ਮੁਹੱਈਆ ਕਰਵਾਏ ਗਏ | ਵਿਧਾਇਕ ਭੁੱਲਰ ਨੇ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਅੱਗ ਜਿਹੀਆਂ ਅਚਾਨਕ ਘਟਨਾਵਾਂ ਨਾਲ ਨਜਿੱਠਣ ਲਈ ਇਹ ਉਪਰਾਲਾ ਕਾਫ਼ੀ ਲਾਭਦਾਇਕ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਵਿਧਾਇਕ ਭੁੱਲਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਤਹਿਤ ਪਾਣੀ, ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ | ਇਸ ਮੌਕੇ ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ, ਪ੍ਰਤਾਪ ਸਿੰਘ ਬੀ.ਡੀ.ਪੀ.ਓ, ਮਲਕੀਤ ਸਿੰਘ ਸਰਪੰਚ, ਆਕਾਸ਼ਦੀਪ ਸਿੰਘ ਅਤੇ ਪੰਚਾਇਤ ਸੈਕਟਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਨਾਲ ਵੱਜੀ 7 ਲੱਖ ਦੀ ਠੱਗੀ-ਤਲਵੰਡੀ ਅਗਲੀ ਖ਼ਬਰ ਗੋਪਾਲ ਕਿ੍ਸ਼ਨ ਗਊਸ਼ਾਲਾ ਵੈੱਲਫੇਅਰ ਸੋਸਾਇਟੀ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ
Ad Position 24