15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਿੰਕੀ, ਬੰਗੜ ਦੀ ਕੋਸ਼ਿਸ਼ ਲਿਆਂਦੀ ਰੰਗ-ਐਮ.ਪੀ. ਫ਼ੰਡ ਨਾਲ ਜ਼ਾਮਨੀ ਸਾਹਿਬ ਚਾਰੋ ਪਾਸੇ ਚਮਕੇ

Ad Position 21
No active advertisement
ਅਜੀਤ ਡੈਸਕ 28-04-2026
ਫਿਰੋਜ਼ਪੁਰ, 27 ਅਪ੍ਰੈਲ (ਸੁਖਵਿੰਦਰ ਸਿੰਘ)-ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਕੋਸ਼ਿਸ਼ ਨਾਲ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਗੁਰਦੁਆਰਾ ਜ਼ਾਮਨੀ ਸਾਹਿਬ ਦੇ ਚਾਰੋ ਪਾਸੇ ਅਤੇ ਮੋਗਾ ਰੋਡ ਇਲਾਕੇ ਵਿਚ ਐਮ.ਪੀ. ਫ਼ੰਡ ਰਾਹੀਂ ਕਰੀਬ 200 ਸਟਰੀਟ ਲਾਈਟਾਂ ਲਗਾ ਕੇ ਇਲਾਕੇ ਨੂੰ ਰੌਸ਼ਨ ਕਰ ਦਿੱਤਾ ਗਿਆ ਹੈ | ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਲੋਂ ਕਾਫ਼ੀ ਸਮੇਂ ਤੋਂ ਇਲਾਕੇ ਵਿਚ ਰੌਸ਼ਨੀ ਦੀ ਮੰਗ ਕੀਤੀ ਜਾ ਰਹੀ ਸੀ | ਇਸ ਸਬੰਧੀ ਕਾਂਗਰਸ ਪਾਰਟੀ ਦੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਜਾਣੂ ਕਰਵਾਇਆ ਗਿਆ ਸੀ ਜਿਸ ਉਪਰੰਤ ਉਨ੍ਹਾਂ ਵਲੋਂ ਐਮ.ਪੀ. ਕੋਟੇ ਵਿਚੋਂ ਫ਼ੰਡ ਜਾਰੀ ਕਰਕੇ ਇਹ ਸਟਰੀਟ ਲਾਈਟਾਂ ਲਗਵਾਈਆਂ ਗਈਆਂ | ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਅਤੇ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਸੰਸਦ ਸ਼ੇਰ ਸਿੰਘ ਘੁਬਾਇਆ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸ਼ਰਧਾਲੂਆਂ ਨੂੰ ਸੁਵਿਧਾ ਮਿਲੇਗੀ ਸਗੋਂ ਇਲਾਕੇ ਦੀ ਸੁਰੱਖਿਆ ਅਤੇ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ | ਇਸ ਦੌਰਾਨ ਬਲਾਕ ਪ੍ਰਧਾਨ ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਸਿੰਘ ਬਾਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੋਰਾ ਸਰਪੰਚ, ਰਵੀ ਤਾਯਲ, ਰਜਨੀਸ਼ ਗੋਇਲ, ਸਰਵਣ ਸਿੰਘ ਨੰਬਰਦਾਰ, ਰਜਨੀਸ਼ ਸੋਢੀ, ਗੋਪੀ ਅÏਲਖ, ਸਰਪੰਚ ਕਮਲਜੀਤ ਸਿੰਘ ਸੰਧੂ, ਮਨਦੀਪ ਸਿੰਘ, ਮਨਪ੍ਰੀਤ ਸਿੰਘ ਭੁੱਲਰ, ਰਣਧੀਰ ਸਿੰਘ ਧੀਰਾ ਸਾਬਕਾ ਸਰਪੰਚ ਮਲਵਾਲ, ਕੁਲਬੀਰ ਸਿੰਘ ਸਾਬਕਾ ਸਰਪੰਚ ਮਲਵਾਲ, ਅੰਗਰੇਜ਼ ਗਗਨ ਗਾਮੇ ਵਾਲਾ ਸਮੇਤ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਦੇ ਨਵੇਂ ਅਹੁਦੇਦਾਰ ਡੇਰਾ ਭਜਨਗੜ੍ਹ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਦੇਸ਼ ਵਿਆਪੀ ਹੜਤਾਲ ਦੌਰਾਨ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਦੀਆਂ ਦੁਕਾਨਾਂ ਰਹੀਆਂ ਬੰਦ
Ad Position 24