ਗੁਰੂਹਰਸਹਾਏ, 27 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਿਯੁਕਤ ਕੀਤੇ ਗਏ ਨਵੇਂ ਅਹੁਦੇਦਾਰਾਂ ਵਲੋਂ ਅੱਜ ਇਲਾਕੇ ਦੇ ਪਵਿੱਤਰ ਧਾਰਮਿਕ ਸਥਾਨ ਡੇਰਾ ਭਜਨਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕਰਕੇ ਅਸ਼ੀਰਵਾਦ ਦਿੱਤਾ | ਨਵੇਂ ਅਹੁਦੇਦਾਰਾਂ ਦੀ ਸੂਚੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਹਾਈਕਮਾਂਡ ਵਲੋਂ ਜੋਗਿੰਦਰ ਪਾਲ ਭਾਟਾ ,ਓਮ ਪ੍ਰਕਾਸ਼ ਮੇਘਾ ਰਾਏ, ਡਾ. ਜੋਤੀ ਵਾਰਵਲ, ਪਵਨ ਕੁਮਾਰ ਗੁਰੂਹਰਸਹਾਏ, ਸੋਹਣ ਸਾਬਕਾ ਕੌਂਸਲਰ ਸਮੇਤ ਰਮਨ ਬਹਿਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ 'ਚ ਵੱਖ-ਵੱਖ ਅਹੁਦਿਆਂ ਤੇ ਨਿਯੁਕਤ ਕਰਦਿਆਂ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਜੋਗਿੰਦਰ ਪਾਲ ਭਾਟਾ ਅਤੇ ਸਮੂਹ ਹਾਜ਼ਰ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਸ਼ੁਕਰਾਨਾ ਸਮਾਗਮ ਦੌਰਾਨ ਇਕਬਾਲ ਚੰਦ ਪਾਲਾ ਬੱਟੀ, ਕੇਵਲ ਕੰਬੋਜ, ਕਰਨੈਲ ਮੈਂਬਰ, ਬਲਦੇਵ ਰਾਜ ਨੰਬਰਦਾਰ, ਅਮਨ ਕੰਬੋਜ, ਪ੍ਰਸ਼ੋਤਮ ਲਾਲ, ਜਰਨੈਲ ਸਿੰਘ, ਡਾ. ਬਲਵੀਰ ਮਹਿਰੋਕ, ਗੋਰਾ ਅਲਫੂ ਕੇ, ਸੰਦੀਪ ਬਹਾਦਰ ਕਾ ਅਤੇ ਅਸ਼ੋਕ ਬਹਾਦਰ ਕਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਸਥਾਨਕ ਆਗੂ ਮੌਜੂਦ ਸਨ |