10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਕੱਲ੍ਹ ਨੂੰ ਗੁਰੂਹਰਸਹਾਏ ਵਿਖੇ ਕਰੇਗਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 29-04-2026
ਗੁਰੂਹਰਸਹਾਏ, 28 ਅਪ੍ਰੈਲ(ਹਰਚਰਨ ਸਿੰਘ ਸੰਧੂ)-ਪੰਜਾਬ ਅੰਦਰ ਬੇਲੋੜੇ ਤੇ ਘੰਟਿਆਂ ਬੱਧੀ ਲਾਏ ਜਾ ਰਹੇ ਬਿਜਲੀ ਕੱਟਾ ਨੂੰ ਲੈਕੇ ਜਿੱਥੇ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ | ਉੱਥੇ ਹੀ ਸਰਕਾਰ ਦੀ ਇਸ ਨਾਲਾਇਕੀ ਵਿਰੁੱਧ ਲੋਕਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਐਲਾਨ ਮੁਤਾਬਿਕ ਹਲਕਾ ਗੁਰੂਹਰਸਹਾਏ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ 30 ਅਪ੍ਰੈਲ ਸਵੇਰੇ 8.30 ਵਜੇ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰਾਂ ਅਤੇ ਪਾਵਰ ਕਾਮ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸਬੰਧੀ ਹਲਕਾ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਸਖ਼ਤ ਗਰਮੀ ਦੌਰਾਨ ਪਿੰਡਾਂ ਸਮੇਤ ਸ਼ਹਿਰਾਂ ਨੂੰ ਪੂਰੀ ਬਿਜਲੀ ਨਾ ਦੇ ਕੇ ਤੰਗ ਪਰੇਸ਼ਾਨ ਕੀਤਾ ਹੋਇਆ ਹੈ ਕਿਉਂਕਿ ਉੱਪਰੋਂ ਸਖ਼ਤ ਗਰਮੀ ਪੈ ਰਹੀ ਹੈ ਤੇ ਇੱਧਰੋਂ ਲੰਮੇ ਲੰਮੇ ਬੇਲੋੜੇ ਕੱਟ ਲਾਏ ਜਾ ਰਹੇ ਹਨ | ਜਿਸ ਨੂੰ ਲੈ ਕੇ ਅਤੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਫ਼ੈਸਲੇ ਅਨੁਸਾਰ ਗੁਰੂਹਰਸਹਾਏ ਵਿਖੇ ਇਹ ਧਰਨਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਾਰ ਕੌਂਸਲ ਚੋਣਾਂ 'ਚ ਹਰਪ੍ਰੀਤ ਮੁਲਤਾਨੀ ਦੀ ਜਿੱਤ 'ਤੇ ਵਕੀਲ ਭਾਈਚਾਰੇ ਵਲੋਂ ਮਨਾਈ ਖ਼ੁਸ਼ੀ ਅਗਲੀ ਖ਼ਬਰ ਗੁਰੂਹਰਸਹਾਏ ਵਿਚ ਨਵੇਂ ਡੀ.ਐਸ.ਪੀ. ਵਜੋਂ ਤਜਿੰਦਰ ਪਾਲ ਸਿੰਘ ਨੇ ਸੰਭਾਲਿਆ ਅਹੁਦਾ
Ad Position 24