ਅਬੋਹਰ, 28 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਧਰਮਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਇਸ ਤੋਂ ਪਹਿਲਾ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵਲੋਂ ਵਿਧਾਇਕ ਗੋਲਡੀ ਮੁਸਾਫਿਰ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਚਾਰ ਸਾਲ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸ਼ਾਨਦਾਰ ਬਣਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਪੜ੍ਹਾਈ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਦਿੱਤੀ ਹੈ | ਅੱਜ ਸਰਕਾਰੀ ਸਕੂਲਾਂ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਹਨ | ਬੀਤੇ ਚਾਰ ਸਾਲ ਦੌਰਾਨ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲ ਪਹਿਲਾਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ ਸੀ, ਸਰਕਾਰ ਨੇ ਆਪਣਾ ਉਹ ਵਾਅਦਾ ਪੂਰਾ ਕਰ ਦਿੱਤਾ ਹੈ | ਇਸ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ |