10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜ਼ਿਲ੍ਹੇ ਵਿਚ ਅਧਿਕਾਰੀਆਂ ਨੂੰ ਲਿਫ਼ਟਿੰਗ ਦਾ ਕੰਮ ਹੋਰ ਤੇਜ਼ ਕਰਨ ਦੀ ਹਦਾਇਤ - ਡੀ. ਸੀ.

Ad Position 21
No active advertisement
ਅਜੀਤ ਡੈਸਕ 29-04-2026
ਫ਼ਿਰੋਜ਼ਪੁਰ, 28 ਅਪ੍ਰੈਲ (ਸੁਖਵਿੰਦਰ ਸਿੰਘ)-ਡੀ. ਸੀ. ਦੀਪ ਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੇ ਸੋਮਵਾਰ ਤੱਕ 714015 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ | ਜਿਸ ਵਿਚੋਂ 682075 ਮੀਟਰਿਕ ਟਨ (96 ਫ਼ੀਸਦੀ) ਕਣਕ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵਲੋਂ 203878 ਮੀਟਰਿਕ ਟਨ, ਮਾਰਕਫੈੱਡ ਵਲੋਂ 187606 ਮੀਟਰਿਕ ਟਨ, ਪਨਸਪ ਵਲੋਂ 179056 ਮੀਟਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵਲੋਂ 111535 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 238607 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਖ਼ਰੀਦੀ ਗਈ ਕਣਕ ਦਾ 40 ਫ਼ੀਸਦੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਲਿਫ਼ਟਿੰਗ ਦਾ ਕੰਮ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿਚ 1641.89 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ | ਡੀ.ਸੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸੁਰੱਖਿਅਤ ਰੇਲ ਸੰਚਾਲਨ ਲਈ ਫ਼ਿਰੋਜ਼ਪੁਰ ਮੰਡਲ ਦੇ 13 ਕਰਮਚਾਰੀ 'ਸੁਰੱਖਿਆ ਪੁਰਸਕਾਰ' ਨਾਲ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਧਰਮਪੁਰਾ ਸਕੂਲ 'ਚ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
Ad Position 24