10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 29-04-2026
ਜਲਾਲਾਬਾਦ, 28 ਅਪ੍ਰੈਲ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਲਿੰਕ ਰੋਡ ਢਾਣੀ ਭੰਡਾਰੀਆ ਵਾਲੀ ਤੋਂ ਦਰੋਗ਼ਾ ਚੁਰੱਸਤੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਸੜਕ ਕਿਨਾਰੇ ਕਾਲੇ ਰੰਗ ਦਾ ਲਿਫ਼ਾਫ਼ਾ ਸੁੱਟ ਕੇ ਖਿਸਕਣ ਲੱਗਿਆ | ਪੁਲਿਸ ਵਲੋਂ ਉਸ ਨੂੰ ਕਾਬੂ ਕਰਕੇ ਸੁੱਟੇ ਗਏ ਲਿਫ਼ਾਫ਼ੇ ਦੀ ਚੈਕਿੰਗ ਕਰਨ 'ਤੇ 2 ਗਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਅਨਮੋਲ ਪੁੱਤਰ ਸੋਨੂੰ ਵਾਸੀ ਮੁਹੱਲਾ ਰਾਜਪੂਤ ਜਲਾਲਾਬਾਦ ਵਜੋਂ ਹੋਈ ਹੈ | ਪੁਲਿਸ ਨੇ ਉਕਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਕਈਆਂ ਦੇ ਕੱਟੇ ਚਲਾਨ ਅਗਲੀ ਖ਼ਬਰ ਡਰੋਨ ਬਰਾਮਦ ਹੋਣ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
Ad Position 24