10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਕਈਆਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ.ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਤੰਬਾਕੂ ਵਿਰੋਧੀ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਕਾਰਵਾਈ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ.ਡੱਬਵਾਲਾ ਕਲਾਂ ਡਾ. ਪੰਕਜ ਚੌਹਾਨ ਅਤੇ ਵਿਜੈ ਕੁਮਾਰ ਨਾਗਪਾਲ ਐਮ.ਪੀ.ਐੱਚ.ਐੱਸ.ਦੀ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਚੁਵਾੜਿਆਂ ਵਾਲੀ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ | ਚੈਕਿੰਗ ਦੌਰਾਨ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਦੇ ਮੌਕੇ 'ਤੇ ਚਲਾਨ ਕੱਟੇ ਗਏ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ, ਜਿਵੇਂ ਕਿ ਕੈਂਸਰ ਆਦਿ ਬਾਰੇ ਜਾਗਰੂਕ ਕੀਤਾ ਗਿਆ | ਟੀਮ ਨੇ ਸਖ਼ਤ ਹਦਾਇਤ ਕੀਤੀ ਕਿ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨਾ ਅਤੇ ਨਿਯਮਾਂ ਦੀ ਉਲੰਘਣਾ ਕਰਨਾ ਕਾਨੂੰਨੀ ਅਪਰਾਧ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਕੁਮਾਰ ਸਾਮਾ ਅਤੇ ਬਲਦੇਵ ਰਾਜ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਾਜ਼ਿਲਕਾ-ਮਲੋਟ ਹਾਈਵੇਅ 'ਤੇ ਦਰਦਨਾਕ ਹਾਦਸਾ, ਕਾਰ ਗੰਗ ਕੈਨਾਲ 'ਚ ਡਿੱਗੀ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ
Ad Position 24