10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸ੍ਰੀ ਖਾਟੂ ਸ਼ਿਆਮ ਦੀ ਗਿਆਸ ਮੌਕੇ ਕੀਰਤਨ ਦਾ ਆਯੋਜਨ ਕੀਤਾ: ਪ੍ਰਧਾਨ ਰਾਮ ਨਰੂਲਾ

Ad Position 21
No active advertisement
ਅਜੀਤ ਡੈਸਕ 29-04-2026
ਗੁਰੂਹਰਸਹਾਏ, 28 ਅਪ੍ਰੈਲ (ਕਪਿਲ ਕੰਧਾਰੀ)-ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਖੱਟੂ ਸ਼ਿਆਮ ਮੰਦਰ ਸੋਸਾਇਟੀ ਵਲੋਂ ਬਾਬਾ ਖੱਟੂ ਸ਼ਿਆਮ ਦੀ ਗਿਆਸ ਦੇ ਮੌਕੇ ਸਥਾਨਕ ਸ਼ਹਿਰ ਦੇ ਆਦਰਸ਼ ਨਗਰ ਵਿਚ ਸਥਿਤ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਵਿਖੇ ਪ੍ਰਧਾਨ ਰਾਮ ਨਰੂਲਾ ਦੀ ਅਗਵਾਈ ਹੇਠ ਕੀਰਤਨ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਸੋਸਾਇਟੀ ਦੇ ਪ੍ਰਧਾਨ ਰਾਮ ਨਰੂਲਾ,ਵਾਈਸ ਪ੍ਰਧਾਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਕੁਲਦੀਪ ਸ਼ਰਮਾ, ਖ਼ਜ਼ਾਨਚੀ ਸੰਦੀਪ ਕੁਮਾਰ, ਸਨੀ ਚੁੱਘ, ਵਰੁਣ ਗਾਵੜੀ, ਅਜੇ ਵੋਹਰਾ, ਤੁਸ਼ਾਰ ਵੋਹਰਾ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਗਿਆਸ ਕੀਰਤਨ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸੁੰਦਰ ਢੰਗ ਨਾਲ ਦਰਬਾਰ ਸਜਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ | ਕੀਰਤਨ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਭਜਨ ਗਾਇਕ ਪੰਡਿਤ ਬਿੰਦੂ ਭਾਰਦਵਾਜ ਨੇ ਬਾਬਾ ਖੱਟੂ ਸ਼ਿਆਮ ਦੇ ਸੁੰਦਰ ਭਜਨਾਂ ਦਾ ਗੁਣਗਾਨ ਕਰਦੇ ਹੋਏ ਸੰਗਤ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ | ਇਸ ਮੌਕੇ ਸੰਗਤ ਲਈ ਅਤੁੱਟ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਕਈ ਸ਼ਹਿਰ ਵਾਸੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 8 ਮਿੰਟਾਂ 'ਚ 200 ਸਵਾਲ ਹੱਲ ਕਰਕੇ ਬੱਚਿਆਂ ਨੇ ਦਿਖਾਇਆ ਕਮਾਲ ਅਗਲੀ ਖ਼ਬਰ ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ 3090 ਵਲੋਂ ਡਿਜ਼ਾਸਟਰ ਗਰਾਂਟ ਤਹਿਤ ਹੜ੍ਹ ਪੀੜਤ ਪਿੰਡਾਂ ਦੇ ਦੋ ਸਕੂਲਾਂ ਵਿਚ ਬਣਾਏ ਗਏ ਟਾ...
Ad Position 24