10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਫ਼ਾਜ਼ਿਲਕਾ ਦੀ ਡਰੇਨ ਵਿਚੋਂ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਖੇਤਰ ਵਿਚ ਸਥਿਤ ਪਿੰਡ ਮੁਹੰਮਦ ਪੀਰਾ ਦੇ ਕੋਲੋਂ ਗੁਜ਼ਰਦੀ ਇਕ ਡਰੇਨ ਵਿਚੋਂ ਇਕ ਅਣਪਛਾਤੀ ਮੁਟਿਆਰ ਦੀ ਨਗਨ ਹਾਲਤ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ | ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਇੱਕ ਰਾਹਗੀਰ ਨੇ ਪੁਲ ਤੋਂ ਗੁਜ਼ਰਦਿਆਂ ਡਰੇਨ ਵਿਚ ਲਾਸ਼ ਦੇਖੀ ਅਤੇ ਤੁਰੰਤ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਨੂੰ ਦਿੱਤੀ | ਸਰਪੰਚ ਕੁਲਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਫ਼ਾਜ਼ਿਲਕਾ ਸਦਰ ਥਾਣਾ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਥਾਣਾ ਮੁਖੀ ਹਰਦੇਵ ਸਿੰਘ ਬੇਦੀ ਆਪਣੀ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਲਾਸ਼ ਨੂੰ ਡਰੇਨ ਵਿਚੋਂ ਬਾਹਰ ਕਢਵਾ ਕੇ ਪੋਸਟਮਾਰਟਮ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ | ਮੁੱਢਲੀ ਜਾਂਚ ਦੌਰਾਨ ਪੁਲਿਸ ਅਧਿਕਾਰੀਆਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਲਾਸ਼ ਕਰੀਬ ਦੋ ਦਿਨ ਪੁਰਾਣੀ ਹੋ ਸਕਦੀ ਹੈ | ਮਿ੍ਤਕਾ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ | ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲਾਸ਼ ਡਰੇਨ ਵਿਚ ਕਿਵੇਂ ਪਹੁੰਚੀ ਅਤੇ ਮੌਤ ਦੇ ਅਸਲ ਕਾਰਨ ਕੀ ਹਨ | ਪੁਲਿਸ ਮੁਤਾਬਿਕ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਸਹੀ ਖ਼ੁਲਾਸਾ ਹੋ ਸਕੇਗਾ | ਪੁਲਿਸ ਨੇ ਆਸ-ਪਾਸ ਦੇ ਇਲਾਕਿਆਂ ਵਿਚ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਧਰ 'ਤੇ ਜਾ ਕੇ ਸਿਹਤ ਕਰਮਚਾਰੀ ਲੋਕਾਂ ਨੂੰ ਤਪਦਿਕ ਵਿਰੁੱਧ ਜਾਗਰੂਕ ਕਰ ਰਹੇ ਹਨ-ਡਾ. ਕਵਿਤਾ ਸਿੰਘ ਅਗਲੀ ਖ਼ਬਰ ਦਿਵਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਹਫ਼ਤਾਵਾਰੀ ਸਤਿਸੰਗ ਕਰਵਾਇਆ
Ad Position 24