10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪਿੰਡ ਪੱਧਰ 'ਤੇ ਜਾ ਕੇ ਸਿਹਤ ਕਰਮਚਾਰੀ ਲੋਕਾਂ ਨੂੰ ਤਪਦਿਕ ਵਿਰੁੱਧ ਜਾਗਰੂਕ ਕਰ ਰਹੇ ਹਨ-ਡਾ. ਕਵਿਤਾ ਸਿੰਘ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਨੈਸ਼ਨਲ ਤਪਦਿਕ ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਚਲਾਈ ਜਾ ਰਹੀ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੇ ਅੰਤਰਗਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਟੀ.ਬੀ.ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਪਿੰਡਾਂ, ਸਲੱਮ ਏਰੀਆ, ਹਾਈ ਰਿਸਕ ਜ਼ੋਨ ਅਤੇ ਝੁੱਗੀ-ਝੌਂਪੜੀਆਂ ਵਿਚ ਰਹਿਣ ਵਾਲੀ ਆਬਾਦੀ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਟੀ.ਬੀ.ਮੁਕਤ ਬਣਾਉਣ ਲਈ ਸਮੇਂ ਸਿਰ ਜਾਂਚ ਅਤੇ ਇਲਾਜ ਬੇਹੱਦ ਜ਼ਰੂਰੀ ਹੈ | ਮਾਸ ਮੀਡੀਆ ਵਿੰਗ ਅਤੇ ਫ਼ੀਲਡ ਸਟਾਫ਼ ਵਲੋਂ ਲੋਕਾਂ ਨੂੰ ਇਸ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਟੀ.ਬੀ.ਅਫ਼ਸਰ ਡਾ.ਨੀਲੂ ਚੁੱਘ ਦੀ ਅਗਵਾਈ ਹੇਠ ਲੱਗ ਰਹੇ ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਮੁਹਿੰਮ ਦੌਰਾਨ ਖ਼ਾਸ ਕਰਕੇ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ, ਸ਼ੂਗਰ ਦੇ ਮਰੀਜ਼ਾਂ, ਨਸ਼ੇ ਦੇ ਆਦੀ ਵਿਅਕਤੀਆਂ ਅਤੇ ਪੁਰਾਣੇ ਟੀ.ਬੀ.ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਬੁਖ਼ਾਰ, ਬਲਗ਼ਮ ਵਿਚ ਖ਼ੂਨ ਜਾਂ ਭਾਰ ਘਟਣ ਵਰਗੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਜਾਂਚ ਕਰਵਾਉਣ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਵਿਕੀ ਕੁਮਾਰ ਅਤੇ ਐਨ.ਟੀ.ਈ.ਪੀ.ਪ੍ਰੋਗਰਾਮ ਨਾਲ ਸਬੰਧਿਤ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਬੈਠੇ 4 ਨੌਜਵਾਨ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ ਦੀ ਡਰੇਨ ਵਿਚੋਂ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ
Ad Position 24