10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ੇ ਦੀ ਹਾਲਤ 'ਚ ਬੈਠੇ 4 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 29-04-2026
ਅਬੋਹਰ, 28 ਅਪ੍ਰੈਲ (ਵਿਵੇਕ ਹੂੜੀਆ)-ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੁਲਿਸ ਨੇ ਲਿੰਕ ਰੋਡ 'ਤੇ ਨਸ਼ੇ ਦੀ ਹਾਲਤ ਵਿਚ ਬੈਠੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਬਲਕਰਨ ਸਿੰਘ, ਅਰਜੁਨ ਪੁੱਤਰ ਜੱਗਾ ਸਿੰਘ, ਅਮਨਦੀਪ ਪੁੱਤਰ ਮੰਗੇਜ ਅਤੇ ਮੰਗਲਾ ਰਾਮ ਪੁੱਤਰ ਇੰਦਰ ਰਾਜ ਸਾਰੇ ਵਾਸੀ ਰਾਜਪੁਰਾ ਵਜੋਂ ਹੋਈ ਹੈ | ਜਾਂਚ ਅਧਿਕਾਰੀ ਐੱਸ.ਆਈ.ਧਰਮਪ੍ਰੀਤ ਸਿੰਘ ਆਪਣੀ ਟੀਮ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਰਾਜਪੁਰਾ ਤੋਂ ਪਿੰਡ ਦੋਦੇਵਾਲਾ ਵੱਲ ਜਾ ਰਹੇ ਸਨ | ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਰਾਜਪੁਰਾ ਤੋਂ ਕਰੀਬ ਅੱਧਾ ਕਿੱਲੋਮੀਟਰ ਅੱਗੇ ਲਿੰਕ ਰੋਡ 'ਤੇ ਪਹੁੰਚੀ ਤਾਂ ਸੜਕ ਦੇ ਖੱਬੇ ਹੱਥ ਝਾੜੀਆਂ ਵਿਚ ਚਾਰ ਨੌਜਵਾਨ ਸ਼ੱਕੀ ਹਾਲਤ ਵਿਚ ਬੈਠੇ ਦਿਖਾਈ ਦਿੱਤੇ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ | ਮੌਕੇ 'ਤੇ ਉਨ੍ਹਾਂ ਦੀ ਹਾਲਤ ਨਸ਼ੇ ਵਾਲੀ ਜਾਪ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਡੋਪ ਟੈੱਸਟ ਕਰਵਾਇਆ ਗਿਆ | ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗਊ ਸੇਵਕਾਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਗਊਆਂ ਦੀ ਸੁਰੱਖਿਆ ਲਈ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪਿੰਡ ਪੱਧਰ 'ਤੇ ਜਾ ਕੇ ਸਿਹਤ ਕਰਮਚਾਰੀ ਲੋਕਾਂ ਨੂੰ ਤਪਦਿਕ ਵਿਰੁੱਧ ਜਾਗਰੂਕ ਕਰ ਰਹੇ ਹਨ-ਡਾ. ਕਵਿਤਾ ਸਿੰਘ
Ad Position 24