10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਜੀ.ਏ.ਵੀ. ਜੈਨ ਆਦਰਸ਼ ਸਕੂਲ ਵਿਖੇ ਅੰਗਰੇਜ਼ੀ ਵਿਆਕਰਨ ਕੁਇਜ਼ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਨੂੰ ਅੰਗਰੇਜ਼ੀ ਭਾਸ਼ਾ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਜੀ.ਏ.ਵੀ. ਜੈਨ ਆਦਰਸ਼ ਸਕੂਲ 'ਚ ਅੰਗਰੇਜ਼ੀ ਵਿਆਕਰਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਹ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਅਨਿਲ ਕੁਮਾਰ ਜੈਨ ਅਤੇ ਪਿ੍ੰਸੀਪਲ ਨਰੇਸ਼ ਸਪੜਾ ਦੀ ਪ੍ਰਧਾਨਗੀ ਹੇਠ ਆਯੋਜਿਤ ਹੋਇਆ | ਜਾਣਕਾਰੀ ਦਿੰਦਿਆਂ ਸਕੂਲ ਦੀ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਇਹ ਮੁਕਾਬਲਾ ਸਕੂਲ ਦੇ ਅੰਗਰੇਜ਼ੀ ਵਿਭਾਗ ਵਲੋਂ ਬਹੁਤ ਹੀ ਦਿਲਚਸਪ ਅਤੇ ਵਿਲੱਖਣ ਤਰੀਕੇ ਨਾਲ ਤਿਆਰ ਕੀਤਾ ਗਿਆ ਸੀ | ਇਸ ਕੁਇਜ਼ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਚਾਰ ਟੀਮਾਂ ਵਿਚ ਵੰਡਿਆ ਗਿਆ ਸੀ | ਮੁਕਾਬਲੇ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਖ਼ਤ ਸਵਾਲਾਂ ਦੇ ਬਾਵਜੂਦ ਸਾਰੀਆਂ ਟੀਮਾਂ ਨੇ ਆਪਣੀ ਸੂਝ-ਬੂਝ ਦਾ ਪ੍ਰਦਰਸ਼ਨ ਕੀਤਾ | ਕੜੇ ਮੁਕਾਬਲੇ ਤੋਂ ਬਾਅਦ ਟੀਮ 'ਸੀ' ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਜੇਤੂ ਟੀਮ ਵਿਚ ਛੇਵੀਂ ਜਮਾਤ (ਲੋਟਸ) ਤੋਂ ਚੁਬਨੀਆ ਤੇ ਮਨਤਾਜ, ਛੇਵੀਂ (ਰੋਜ਼) ਤੋਂ ਤਾਨਵੀ, ਸੱਤਵੀਂ (ਰੋਜ਼) ਤੋਂ ਨਵਪ੍ਰੀਤ ਅਤੇ ਅੱਠਵੀਂ (ਲੋਟਸ) ਤੋਂ ਕੀਰਤੀ ਸ਼ਾਮਲ ਸਨ | ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਸਟੀਕ ਵਿਆਕਰਨ ਗਿਆਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ | ਇਸ ਮੌਕੇ ਚੇਅਰਮੈਨ ਅਨਿਲ ਕੁਮਾਰ ਜੈਨ ਨੇ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਮੁਕਾਬਲੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਪਿ੍ੰਸੀਪਲ ਨਰੇਸ਼ ਸਪੜਾ ਨੇ ਅੰਗਰੇਜ਼ੀ ਵਿਭਾਗ ਅਤੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ | ਅੰਤ ਵਿਚ ਜੇਤੂ ਟੀਮ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐਡ. ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਅਗਲੀ ਖ਼ਬਰ ਗਊ ਸੇਵਕਾਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਗਊਆਂ ਦੀ ਸੁਰੱਖਿਆ ਲਈ ਸੌਂਪਿਆ ਮੰਗ ਪੱਤਰ
Ad Position 24