ਅਬੋਹਰ, 28 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੀਡ ਫਾਰਮ ਅਬੋਹਰ ਵਿਖੇ ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਇੰਚਾਰਜ ਡਾ.ਜਗਦੀਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਝੋਨੇ ਦੀਆਂ ਕਿਸਮਾਂ ਪੀ.ਆਰ 133, ਪੀ.ਆਰ 132, ਪੀ.ਆਰ 131, ਪੀ.ਆਰ 126, ਪੀ.ਆਰ 114 ਅਤੇ ਬਾਸਮਤੀ 1718 ਦਾ ਬੀਜ ਇਸ ਕੇਂਦਰ 'ਤੇ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀ ਨਵੀਂ ਕਿਸਮ ਪੀ.ਆਰ 133 ਇਸ ਸਾਲ ਵਿਕਸਿਤ ਕੀਤੀ ਹੈ ਜੋ ਕਿ ਪਨੀਰੀ ਲਾਉਣ ਤੋਂ ਬਾਅਦ ਪੱਕਣ ਲਈ 111 ਦਿਨ ਦਾ ਸਮਾਂ ਲੈਂਦੀ ਹੈ | ਇਸ ਦੇ ਬੂਟੇ ਦਾ ਕੱਦ 109 ਸੈ.ਮੀ ਅਤੇ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ | ਉਨ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀ.ਏ.ਯੂ ਲੁਧਿਆਣਾ ਵਲੋਂ ਸਿਫ਼ਾਰਿਸ਼ ਕੀਤੀਆਂ ਝੋਨੇ ਦੀਆਂ ਇਹਨਾ ਕਿਸਮਾਂ ਦੀ ਹੀ ਬਿਜਾਈ ਕਰਨ |