ਅਬੋਹਰ, 28ਅਪ੍ਰੈਲ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਸਾਬਕਾ ਵਿਦਿਆਰਥੀ ਰਸ਼ਨਦੀਪ ਨੇ ਸੀ.ਏ.ਫਾਊਾਡੇਸ਼ਨ ਜਨਵਰੀ 2026 ਦੀ ਪ੍ਰੀਖਿਆ ਪਹਿਲੇ ਯਤਨ ਵਿਚ ਪਾਸ ਕਰ ਲਈ ਹੈ | ਰਸ਼ਨਦੀਪ ਨੇ ਸਕੂਲ ਤੋਂ 12ਵੀਂ ਕਾਮਰਸ ਦੀ ਪੜ੍ਹਾਈ ਪੂਰੀ ਕੀਤੀ ਸੀ | ਸਕੂਲ ਸਮੇਂ ਦੌਰਾਨ ਹੀ ਉਹ ਪੜ੍ਹਾਈ ਵਿਚ ਹੋਣਹਾਰ ਅਤੇ ਮਿਹਨਤੀ ਵਿਦਿਆਰਥੀ ਵਜੋਂ ਜਾਣਿਆ ਜਾਂਦਾ ਸੀ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਅਤੇ ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆ ਨੇ ਰਸ਼ਨਦੀਪ ਅਤੇ ਉਸ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਪਿ੍ੰਸੀਪਲ ਸੁਖਦੇਵ ਸਿੰਘ ਨੇ ਕਿਹਾ ਕਿ ਰਸ਼ਨਦੀਪ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਸ ਦੀ ਇਹ ਸਫਲਤਾ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ | ਸਾਨੂੰ ਮਾਣ ਹੈ ਕਿ ਸਾਡੇ ਵਿਦਿਆਰਥੀ ਵਪਾਰ ਅਤੇ ਲੇਖਾ ਖੇਤਰ ਵਿਚ ਉੱਚੀਆਂ ਮੰਜ਼ਿਲਾਂ ਸਰ ਕਰ ਰਹੇ ਹਨ | ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆ ਨੇ ਵਿਦਿਆਰਥੀ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਅਜਿਹੇ ਹੋਣਹਾਰ ਵਿਦਿਆਰਥੀ ਪੈਦਾ ਕਰਦਾ ਰਹੇਗਾ | ਉਨ੍ਹਾਂ ਨੇ ਰਸ਼ਨਦੀਪ ਨੂੰ ਸੀ.ਏ.ਇੰਟਰਮੀਡੀਏਟ ਦੀ ਤਿਆਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਨੇ ਕਾਮਰਸ ਵਿਭਾਗ ਦੇ ਅਧਿਆਪਕਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ | ਸਕੂਲ ਪ੍ਰਬੰਧਨ ਨੇ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |