10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ 3 ਮਈ ਨੂੰ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ (ਰਜਿ.) ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ 3 ਮਈ ਨੂੰ ਪਹਿਲਾ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਐਸੋਸੀਏਸ਼ਨ ਦੇ ਚੇਅਰਮੈਨ ਹੰਸਰਾਜ ਸ਼ਰਮਾ ਅਤੇ ਪ੍ਰਧਾਨ ਨਰੇਸ਼ ਜੁਨੇਜਾ ਦੀ ਅਗਵਾਈ ਹੇਠ ਕੈਂਪ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ | ਪ੍ਰਧਾਨ ਨਰੇਸ਼ ਜੁਨੇਜਾ ਨੇ ਦੱਸਿਆ ਕਿ ਇਹ ਕੈਂਪ ਫਾਜ਼ਿਲਕਾ-ਅਬੋਹਰ ਰੋਡ 'ਤੇ ਸਥਿਤ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਕੈਂਪ ਵਿਚ ਲਾਇਨਜ਼ ਆਈ ਕੇਅਰ ਸੈਂਟਰ, ਜੈਤੋ ਮੰਡੀ ਦੇ ਤਜਰਬੇਕਾਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ | ਜਿਨ੍ਹਾਂ ਮਰੀਜ਼ਾਂ ਨੂੰ ਅਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਐਸੋਸੀਏਸ਼ਨ ਵੱਲੋਂ ਆਪਣੇ ਖ਼ਰਚੇ 'ਤੇ ਜੈਤੋ ਲਿਜਾ ਕੇ ਫੈਕੋ ਤਕਨੀਕ ਰਾਹੀਂ ਮੁਫ਼ਤ ਅਪ੍ਰੇਸ਼ਨ ਕਰਵਾਇਆ ਜਾਵੇਗਾ | ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਨੂੰ ਸਫਲ ਬਣਾਉਣ ਲਈ ਸੈਕਟਰੀ ਇੰਜੀ. ਰਮੇਸ਼ ਗੁੰਬਰ, ਫਾਈਨਾਂਸ ਸੈਕਟਰੀ ਸੁਸ਼ੀਲ ਸ਼ਰਮਾ, ਪ੍ਰੋਜੈਕਟ ਚੇਅਰਮੈਨ ਇੰਜੀ. ਜੈਲਾਲ, ਡਾ. ਪ੍ਰਦੀਪ ਸੇਠੀ ਅਤੇ ਹੋਰ ਮੈਂਬਰ ਸਰਗਰਮੀ ਨਾਲ ਜੁਟੇ ਹੋਏ ਹਨ | ਐਸੋਸੀਏਸ਼ਨ ਨੇ ਸ਼ਹਿਰ ਵਾਸੀਆਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਫ਼ਤ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਦੇ ਪ੍ਰਧਾਨ ਰਮਨ ਸੇਤੀਆ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ ਅਗਲੀ ਖ਼ਬਰ ਈ-ਰਿਕਸ਼ਾ ਚਾਲਕ ਨੂੰ ਲੁੱਟਣ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 2 ਵਿਅਕਤੀ ਕਾਬੂ
Ad Position 24