10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

'ਕਾਸੋ' ਆਪ੍ਰੇਸ਼ਨ ਤਹਿਤ ਜ਼ਿਲ੍ਹੇ ਭਰ ਵਿਚ ਚੱਲਿਆ ਤਲਾਸ਼ੀ ਅਭਿਆਨ

Ad Position 21
No active advertisement
ਅਜੀਤ ਡੈਸਕ 29-04-2026
ਫ਼ਿਰੋਜ਼ਪੁਰ, 28 ਅਪ੍ਰੈਲ(ਗੁਰਿੰਦਰ ਸਿੰਘ)-ਪੰਜਾਬ ਸਰਕਾਰ ਦੀ Tਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਅੱਜ ਜ਼ਿਲ੍ਹੇ ਭਰ ਵਿਚ ਵੱਡੇ ਪੱਧਰ 'ਤੇ ਕਾਸੋ ਆਪ੍ਰੇਸ਼ਨ ਚਲਾਇਆ ਗਿਆ | ਇਸ ਦੌਰਾਨ ਪੁਲਿਸ ਟੀਮਾਂ ਨੇ ਗੈਰ ਸਮਾਜੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਘਰਾਂ ਤੇ ਸ਼ੱਕੀ ਟਿਕਾਣਿਆਂ 'ਤੇ ਇਕੋ ਸਮੇਂ ਛਾਪੇਮਾਰੀ ਕਰਕੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੁਹਿੰਮ ਦੌਰਾਨ ਫ਼ਿਰੋਜ਼ਪੁਰ ਵਿਚ ਕੁੱਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਹਾਲਾਂਕਿ ਬਰਾਮਦਗੀ ਸਬੰਧੀ ਪੁਲਿਸ ਅਧਿਕਾਰੀਆਂ ਵਲੋਂ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਪਰ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਓਪਰੇਸ਼ਨ ਦੀ ਅਗਵਾਈ ਕਰ ਰਹੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਭਰ ਵਿਚ ਇਸ ਤਰ੍ਹਾਂ ਦੇ ਕਾਸੋ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨਾ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਕੁੱਲ 20 ਥਾਵਾਂ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਵਿਚ ਲਗਭਗ 350 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਰਹੇ | ਐੱਸ.ਐੱਸ.ਪੀ. ਨੇ ਹੋਰ ਕਿਹਾ ਕਿ ਪੁਲਿਸ ਦਾ ਇਹ ਕਦਮ ਨਾ ਸਿਰਫ਼ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਪਹੁੰਚ ਹੈ ਸਗੋਂ ਆਮ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਵੀ ਇਸ ਦਾ ਮੁੱਖ ਮਕਸਦ ਹੈ | ਉਨ੍ਹਾਂ ਜ਼ਿਲ੍ਹੇ ਵਿਚ ਸਰਗਰਮ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਆਪਣੀਆਂ ਗ਼ਲਤ ਗਤੀਵਿਧੀਆਂ ਛੱਡ ਕੇ ਮੁੱਖ ਧਾਰਾ ਵਿਚ ਸ਼ਾਮਲ ਹੋ ਜਾਣ, ਨਹੀਂ ਤਾਂ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ੇ ਦੇ ਵਧਦੇ ਪ੍ਰਭਾਵ ਨੂੰ ਰੋਕਣ ਅਤੇ ਗ਼ੈਰ-ਕਾਨੰੂਨੀ ਗਤੀਵਿਧੀਆਂ ਨੂੰ ਖ਼ਤਮ ਕਰਨ ਲਈ ਅਜਿਹੀਆਂ ਮੁਹਿੰਮਾਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ (ਡੀ) ਬਰਜਿੰਦਰ ਸਿੰਘ ਸਰਾਂ, ਡੀ.ਐੱਸ.ਪੀ ਸਿਟੀ ਸੁਖਵਿੰਦਰ ਸਿੰਘ, ਥਾਣਾ ਸਿਟੀ ਮੁਖੀ ਏ.ਐੱਸ.ਆਈ ਸੁਖਚੈਨ ਮਹਿਤਾ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ ਅਗਲੀ ਖ਼ਬਰ ਬਿਜਲੀ ਦੀ ਸਪਲਾਈ 'ਚ ਸੁਧਾਰ ਨਾ ਹੋਇਆ ਤਾਂ ਸੰਘਰਸ਼ 'ਤੇ ਉਤਰਾਂਗੇ-ਅਰਾਈਆਂਵਾਲਾ
Ad Position 24