25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਈ ਦਿਵਸ ਮੌਕੇ ਗੋਲੇਵਾਲਾ ਡਵੀਜ਼ਨ 'ਤੇ ਲਹਿਰਾਇਆ ਸੂਹਾ ਝੰਡਾ

Ad Position 21
No active advertisement
ਅਜੀਤ ਡੈਸਕ 02-05-2026
ਫ਼ਿਰੋਜ਼ਪੁਰ, 1 ਮਈ (ਗੁਰਿੰਦਰ ਸਿੰਘ)-ਮਜ਼ਦੂਰ ਦਿਵਸ ਦੇ ਮੌਕੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406-22-ਬੀ, ਚੰਡੀਗੜ੍ਹ) ਨਾਲ ਸੰਬੰਧਤ ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਅੱਗੇ ਲਾਲ ਝੰਡੇ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ¢ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਲੋਕ ਸੜਕ ਨਿਰਮਾਣ ਵਿਭਾਗ, ਡਰੇਨ ਵਿਭਾਗ, ਨਹਿਰ ਵਿਭਾਗ ਆਦਿ ਬਰਾਂਚਾਂ ਦੇ ਦਫ਼ਤਰਾਂ ਦੇ ਗੇਟਾਂ ਉੱਪਰ ਲਾਲ ਝੰਡੇ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ¢ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਮਜ਼ਦੂਰ ਹੱਕਾਂ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ¢ ਇਸ ਮੌਕੇ ਆਗੂਆਂ ਨੇ ਮੁਲਾਜ਼ਮ ਵਰਗ ਨੂੰ ਇਕੱਠਾ ਰਹਿਣ ਦੀ ਅਪੀਲ ਕਰਦਿਆਂ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ¢ ਬੁਲਾਰਿਆਂ ਵਿਚ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ, ਰਾਜੀਵ ਹਾਂਡਾ, ਮਹਿੰਦਰ ਸਿੰਘ ਬਰਾੜ, ਨਿਸ਼ਾਨ ਸਿੰਘ ਸ਼ਹਿਜ਼ਾਦੀ, ਗੁਰਬੀਰ ਸਿੰਘ ਅਤੇ ਪੈਨਸ਼ਨਰ ਆਗੂ ਮਹਿੰਦਰ ਸਿੰਘ ਧਾਲੀਵਾਲ ਆਦਿ ਆਗੂਆਂ ਨੇ ਪੰਜਾਬ ਸਰਕਾਰ ਕੋਲ ਮੰਗ ਰੱਖੀ ਕਿ ਸਰਕਾਰੀ ਵਿਭਾਗਾਂ ਵਿਚ ਪਈਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇ¢ ਇਸ ਤੋਂ ਇਲਾਵਾ ਉਨ੍ਹਾਂ ਨੇ ਡੀ.ਏ ਦੇ ਬਕਾਇਆ ਜਾਰੀ ਕਰਨ, ਅੱਠਵਾਂ ਪੇ ਕਮਿਸ਼ਨ ਲਾਗੂ ਕਰਨ, ਬੇਤੁਕੀਆਂ ਬਦਲੀਆਂ ਨੂੰ ਰੱਦ ਕਰਨ ਅਤੇ ਲੰਬੇ ਸਮੇਂ ਤੋਂ ਪ੍ਰਮੋਸ਼ਨ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਦੀ ਵੀ ਮੰਗ ਕੀਤੀ¢ ਇਸ ਮੌਕੇ ਹੋਰ ਆਗੂਆਂ ਵਿਚ ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਸਤਨਾਮ ਸਿੰਘ ਫ਼ਿਰੋਜ਼ਪੁਰ, ਕੁਲਵਿੰਦਰ ਸਿੰਘ ਘੱਲ ਖ਼ੁਰਦ, ਨਿਸ਼ਾਨ ਸਿੰਘ ਜੰਗਲਾਤ ਵਰਕਰ ਯੂਨੀਅਨ, ਗੁਰਬੀਰ ਸਿੰਘ, ਸੁਲੱਖਣ ਸਿੰਘ ਅਤੇ ਐਮ ਬਹਾਦਰ ਸਮੇਤ ਕਈ ਹੋਰ ਮੈਂਬਰ ਵੀ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਵਿਖੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਚ 3 ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਸਫਲਤਾਪੂਰਵਕ ਸੰਪੰਨ
Ad Position 24