ਫਿਰੋਜ਼ਪੁਰ, 1 ਮਈ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਕੈਂਟ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਦੇ ਮਾਮਲੇ 'ਚ ਇਕ ਨੌਜਵਾਨ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਫਿਰੋਜ਼ਪੁਰ ਵਿਖੇ ਇਕ 16 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਲਾਲਚ ਦੇ ਕੇ ਭਜਾ ਲਿਜਾਉਣ ਦਾ ਇਲਜ਼ਾਮ ਲੱਗਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਪਿਤਾ ਨੇ ਦੱਸਿਆ ਕਿ ਉਹ ਚਾਰ ਧੀਆਂ ਦਾ ਬਾਪ ਹੈ | ਬੀਤੀ 28 ਅਪ੍ਰੈਲ 2026 ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੀ ਦੁਕਾਨ 'ਤੇ ਗਿਆ ਸੀ ਅਤੇ ਦੁਪਹਿਰ ਦੀ ਰੋਟੀ ਖਾ ਕੇ ਵਾਪਸ ਕੰਮ 'ਤੇ ਚਲਾ ਗਿਆ | ਸ਼ਾਮ ਕਰੀਬ 5 ਵਜੇ ਉਸ ਦੀ ਪਤਨੀ ਨੇ ਫ਼ੋਨ ਰਾਹੀਂ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਵੱਡੀ ਲੜਕੀ | ਜਿਸ ਦੀ ਉਮਰ ਸਾਢੇ 16 ਸਾਲ ਹੈ, ਘਰ ਵਿਚ ਮੌਜੂਦ ਨਹੀਂ ਹੈ | ਪਰਿਵਾਰ ਵਲੋਂ ਕਾਫ਼ੀ ਭਾਲ ਕਰਨ ਅਤੇ ਆਸ-ਪਾਸ ਪੁੱਛਗਿੱਛ ਕਰਨ ਦੇ ਬਾਵਜੂਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ | ਪਿਤਾ ਨੇ ਦੱਸਿਆ ਕਿ ਹੁਣ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਨਾਬਾਲਗ ਧੀ ਨੂੰ ਪ੍ਰਦੀਪ ਕੁਮਾਰ ਪੁੱਤਰ ਸੁਖਦੇਵ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਕਿਤੇ ਲੈ ਗਿਆ ਹੈ | ਇਸ ਘਟਨਾ ਤੋਂ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ |