23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਈ ਦਿਵਸ ਮੌਕੇ ਪੰਜਾਬ ਰੋਡਵੇਜ਼ ਡੀਪੂਆਂ 'ਤੇ ਗਰਜੇ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ

Ad Position 21
No active advertisement
ਅਜੀਤ ਡੈਸਕ 02-05-2026
ਫ਼ਿਰੋਜ਼ਪੁਰ, 1 ਮਈ (ਗੁਰਿੰਦਰ ਸਿੰਘ)-ਮਜ਼ਦੂਰ ਦਿਵਸ ਮੌਕੇ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬੇ ਭਰ ਦੇ ਡੀਪੂਆਂ 'ਚ ਗੇਟ ਰੈਲੀਆਂ ਕਰਕੇ ਲਾਲ ਝੰਡੇ ਲਹਿਰਾਏ ਗਏ¢ ਫ਼ਿਰੋਜ਼ਪੁਰ ਡਿਪੂ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਕੁਰਬਾਨੀਆਂ ਨਾਲ ਮਜ਼ਦੂਰ ਵਰਗ ਨੂੰ 8 ਘੰਟੇ ਕੰਮ ਦਾ ਅਧਿਕਾਰ ਮਿਲਿਆ ਸੀ, ਪਰ ਅੱਜ ਦੇ ਹਾਲਤਾਂ 'ਚ ਮਜ਼ਦੂਰਾਂ ਦੇ ਹੱਕਾਂ 'ਤੇ ਫਿਰ ਤੋਂ ਹਮਲੇ ਹੋ ਰਹੇ ਹਨ¢ ਡਿਪੂ ਆਗੂਆਂ ਜਤਿੰਦਰ ਸਿੰਘ, ਰਜਿੰਦਰ ਸਿੰਘ, ਬਲਦੇਵ ਸਿੰਘ ਅਤੇ ਸੌਰਵ ਮੈਣੀ ਨੇ ਦੱਸਿਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਬਜਾਏ ਪੁਰਾਣੀਆਂ ਬੱਸਾਂ ਨੂੰ ਹੀ ਖੜ੍ਹਾ ਕਰ ਦਿੱਤਾ ਹੈ¢ ਟਾਇਰਾਂ ਅਤੇ ਸਪੇਅਰ ਪਾਰਟਾਂ ਦੀ ਘਾਟ ਕਾਰਨ ਕਈ ਬੱਸਾਂ ਚੱਲਣ ਯੋਗ ਨਹੀਂ ਰਹੀਆਂ | ਉਨ੍ਹਾਂ ਦੋਸ਼ ਲਗਾਇਆ ਕਿ ਕਿੱਲੋਮੀਟਰ ਸਕੀਮ ਰਾਹੀਂ ਪ੍ਰਾਈਵੇਟ ਮਾਲਕਾਂ ਨੂੰ ਫ਼ਾਇਦਾ ਪਹੁੰਚਾ ਕੇ ਸਰਕਾਰੀ ਪੈਸੇ ਦੀ ਵੱਡੀ ਲੁੱਟ ਕੀਤੀ ਜਾ ਰਹੀ ਹੈ¢ ਈ.ਪੀ.ਐੱਫ, ਈ.ਐੱਸ.ਆਈ ਅਤੇ ਹੋਰ ਸਹੂਲਤਾਂ ਵਿਚ ਗੜਬੜੀਆਂ ਹੋ ਰਹੀਆਂ ਹਨ ਅਤੇ ਮੁਲਾਜ਼ਮਾਂ ਨੂੰ ਬੁਨਿਆਦੀ ਹੱਕ ਵੀ ਨਹੀਂ ਮਿਲ ਰਹੇ | ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 10 ਮਈ ਨੂੰ ਰੋਸ ਰੈਲੀ, 18 ਮਈ ਨੂੰ ਹੜਤਾਲ ਅਤੇ 25 ਤੋਂ 27 ਮਈ ਤੱਕ ਤਿੰਨ ਦਿਨਾਂ ਹੜਤਾਲ ਕੀਤੀ ਜਾਵੇਗੀ | ਇਸ ਤੋਂ ਬਾਅਦ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਣਮਿਥੇ ਸਮੇਂ ਲਈ ਸੰਘਰਸ਼ ਹੋਰ ਤੇਜ਼ ਕੀਤਾ
Ad Position 22
No active advertisement
ਪਿਛਲੀ ਖ਼ਬਰ ਮਈ ਦਿਵਸ ਮੌਕੇ ਪੰਜਾਬ ਰੋਡਵੇਜ਼ ਡੀਪੂਆਂ 'ਤੇ ਗਰਜੇ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਵਿਰੁੱਧ ਕੇਸ ਦਰਜ
Ad Position 24