22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕਾਂਗਰਸ ਪਾਰਟੀ ਦਿਨੋਂ-ਦਿਨ ਨਵੀਆਂ ਉਚਾਈਆਂ ਨੂੰ ਛੂਹ ਰਹੀ- ਜ਼ੀਰਾ, ਸ਼ਰਮਾ, ਸੰਮਾ

Ad Position 21
No active advertisement
ਅਜੀਤ ਡੈਸਕ 02-05-2026
ਮੱਖੂ, 1 ਮਈ (ਵਰਿੰਦਰ ਮਨਚੰਦਾ)-ਕਾਂਗਰਸ ਪਾਰਟੀ ਦਿਨੋਂ-ਦਿਨ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ | ਇਸ ਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਸ਼ਾਸਨ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਹਲਕਾ ਜ਼ੀਰਾ ਤੋਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸ਼ਿਵ ਸਾਗਰ ਸ਼ਰਮਾ ਸ਼ਹਿਰੀ ਪ੍ਰਧਾਨ ਬਲਾਕ ਮੱਖੂ ਕਾਂਗਰਸ ਕਮੇਟੀ ਅਤੇ ਸਰਵਣ ਮਸੀਹ ਸੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਤੇ ਮੀਤ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਲੋਕਾਂ ਵਿਚ ਆਮ ਆਦਮੀ ਪਾਰਟੀ ਦਾ ਆਧਾਰ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਹਮੇਸ਼ਾ ਲੋਕ-ਪੱਖੀ ਰਹੀਆਂ ਹਨ ਤੇ ਪਾਰਟੀ ਹਿਤਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਗਿਆ | ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ 'ਚ ਮਹੱਤਵਪੂਰਨ ਕਦਮ ਚੁੱਕੇ ਗਏ ਸਨ, ਜਿੰਨਾ ਦਾ ਲਾਭ ਅੱਜ ਵੀ ਲੋਕਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਨਾਰਾਜ਼ ਹਨ | ਉਨ੍ਹਾਂ ਦਾਅਵਾ ਕੀਤਾ ਕਿ ਹੁਣ ਸੂਬੇ ਵਿਚ ਕਾਂਗਰਸ ਦੀ ਲਹਿਰ ਚੱਲ ਪਈ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਭਾਰੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਤੇ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਹਾੜਾ ਅਗਲੀ ਖ਼ਬਰ ਮਨਜੀਤ ਕÏਰ ਸਾਉਨਾ ਨੇ ਮਜ਼ਦੂਰ ਦਿਵਸ 'ਤੇ ਮਜ਼ਦੂਰਾਂ ਨੂੰ ਕੀਤਾ ਸਨਮਾਨਿਤ
Ad Position 24